ਰਾਹੁਲ ਦੀ ਰੈਲੀ ਦੌਰਾਨ 'ਕੈਪਟਨ' ਦੀ ਕੇਂਦਰ ਨੂੰ ਵੰਗਾਰ, ਕਿਸਾਨਾਂ ਨੂੰ ਦੱਸਿਆ ਦੇਸ਼ ਦੇ ਅੰਨਦਾਤੇ
Sunday, Oct 04, 2020 - 02:14 PM (IST)
ਮੋਗਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਕੇਂਦਰ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਪੰਜਾਬ 'ਚ ਪੂਰੇ ਦੇਸ਼ ਦੇ 2 ਫ਼ੀਸਦੀ ਲੋਕ ਵੱਸਦੇ ਹਨ, ਜਿਨ੍ਹਾਂ 'ਚੋਂ ਕਿਸਾਨਾਂ ਦੀ ਵੱਡੀ ਗਿਣਤੀ ਹੈ ਅਤੇ ਇਹ ਕਿਸਾਨ ਹੀ ਦੇਸ਼ ਦੇ ਅੰਨ ਦਾ 50 ਫ਼ੀਸਦੀ ਭੰਡਾਰ ਭਰਦੇ ਹਨ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਨੇ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸੋਚ ਕਿਸਾਨ ਮਾਰੂ ਹੈ, ਜਿਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੈਪਟਨ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ ਨਾਲ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਸਿਰਫ ਡਰਾਮੇਬਾਜ਼ੀ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਜੱਥੇਬੰਦੀਆਂ ਉਨ੍ਹਾਂ ਦੇ ਨਾਲ ਆਉਣ ਅਤੇ ਉਹ ਕਿਸਾਨਾਂ ਦੇ ਸੰਘਰਸ਼ 'ਚ ਮੋਢੇ ਨਾਲ ਮੋਢਾ ਮਿਲਾ ਕੇ ਚੱਲਣਗੇ।