ਕੈਪਟਨ ਦੀ ਸਦਨ ਅੰਦਰ ਦਹਾੜ, ਅਸਤੀਫ਼ਾ ਜੇਬ ''ਚ ਲੈ ਕੇ ਆਇਆਂ, ਕਿਸੇ ਅੱਗੇ ਨਹੀਂ ਝੁਕਾਂਗਾ''
Tuesday, Oct 20, 2020 - 01:43 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਇਜਲਾਸ ਦੌਰਾਨ ਸਦਨ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਉਹ ਕਿਸਾਨਾਂ ਦੇ ਹੱਕ 'ਚ ਖੜ੍ਹੇ ਹਨ। ਕੈਪਟਨ ਨੇ ਕਿਹਾ ਕਿ ਉਹ ਅੱਜ ਸਦਨ 'ਚ ਅਸਤੀਫ਼ਾ ਆਪਣੀ ਜੇਬ 'ਚ ਪਾ ਕੇ ਹੀ ਆਏ ਹਨ ਅਤੇ ਉਨ੍ਹਾਂ ਨੂੰ ਬਰਖ਼ਾਸਤਗੀ ਦਾ ਕੋਈ ਡਰ ਨਹੀਂ ਹੈ।
ਕੈਪਟਨ ਨੇ ਕਿਹਾ ਕਿ ਉਹ ਕਿਸੇ ਅੱਗੇ ਨਹੀਂ ਝੁਕਣਗੇ ਅਤੇ ਉਨ੍ਹਾਂ ਨੂੰ ਸੱਤਾ ਦਾ ਕੋਈ ਲਾਲਚ ਨਹੀਂ ਹੈ। ਕੈਪਟਨ ਨੇ ਕਿਹਾ ਕਿ ਲੋੜ ਪੈਣ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਪਰ ਪੰਜਾਬ ਕਿਸੇ ਅੱਗੇ ਨਹੀਂ ਝੁਕੇਗਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੇ ਹਿੱਤ ਲਈ ਜੋ ਵੀ ਕਰਨਾ ਪਿਆ, ਉਹ ਪਿੱਛੇ ਨਹੀਂ ਹਟਣਗੇ।
ਕੈਪਟਨ ਨੇ ਮੋਦੀ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਚਾਹੇ ਤਾਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰ ਸਕਦੀ ਹੈ ਪਰ ਉਹ ਇਨ੍ਹਾਂ ਬਿੱਲਾਂ 'ਤੇ ਕਦੇ ਸਹਿਮਤੀ ਨਹੀਂ ਦੇਣਗੇ।