''ਨਵਜੋਤ ਸਿੱਧੂ'' ਦੇ ਬੋਲਾਂ ਨੇ ਜਿੱਤਿਆ ਕੈਪਟਨ ਦਾ ਦਿਲ, ਜਾਣੋ ਮੀਡੀਆ ਸਾਹਮਣੇ ਕੀ ਬੋਲੇ

Wednesday, Oct 21, 2020 - 03:26 PM (IST)

''ਨਵਜੋਤ ਸਿੱਧੂ'' ਦੇ ਬੋਲਾਂ ਨੇ ਜਿੱਤਿਆ ਕੈਪਟਨ ਦਾ ਦਿਲ, ਜਾਣੋ ਮੀਡੀਆ ਸਾਹਮਣੇ ਕੀ ਬੋਲੇ

ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਬੋਲਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿਲ ਜਿੱਤ ਲਿਆ ਹੈ। ਕੈਪਟਨ ਹੁਣ ਨਵਜੋਤ ਸਿੱਧੂ ਤੋਂ ਖੁਸ਼ ਦਿਖਾਈ ਦੇ ਰਹੇ ਹਨ।। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਆਖਰੀ ਦਿਨ ਦੀ ਕਾਰਵਾਈ ਮਗਰੋਂ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਸਿੱਧੂ ਬਾਰੇ ਸਵਾਲ ਕੀਤਾ ਤਾਂ ਕੈਪਟਨ ਨੇ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਗੱਲ ਤੋਂ ਖੁਸ਼ ਹਨ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ 'ਚ ਆਏ। ਪੱਤਰਕਾਰਾਂ ਵੱਲੋਂ ਨਵਜੋਤ ਸਿੱਧੂ ਦੇ ਸਦਨ ਅੰਦਰ ਖੇਤੀ ਕਾਨੂੰਨਾਂ 'ਤੇ ਬੋਲਣ ਬਾਰੇ ਜਦੋਂ ਕੈਪਟਨ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੰਦਿਆਂ ਕਿਹਾ ਕਿ ਨਵਜੋਤ ਸਿੱਧੂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਫੀ ਚੰਗਾ ਬੋਲੇ ਹਨ ਅਤੇ ਉਨ੍ਹਾਂ ਨੂੰ ਇਹ ਵਧੀਆ ਲੱਗਾ ਹੈ।

PunjabKesari
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੋਲਣ ਵਾਲੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ 'ਚ ਮੁੱਖ ਮੰਤਰੀ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਿਆ ਸੀ। ਵਿਧਾਨ ਸਭਾ 'ਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਸਦਨ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਮੁੱਖ ਮੰਤਰੀ ਦਾ ਫ਼ੈਸਲਾ ਕੇਂਦਰ ਦੇ ਕਾਲੇ ਕਾਨੂੰਨਾਂ ਦੇ ਮੂੰਹ 'ਤੇ ਚਪੇੜ ਹੈ ਅਤੇ ਇਸ ਚਪੇੜ ਦੀ ਗੂੰਜ ਸਾਰੇ ਹਿੰਦੋਸਤਾਨ 'ਚ ਸੁਣਾਈ ਦੇਵੇਗੀ। ਜਿਵੇਂ ਹੀ ਸਿੱਧੂ ਵਿਧਾਨ ਸਭਾ 'ਚ ਸੰਬੋਧਨ ਲਈ ਖੜ੍ਹੇ ਹੋਏ ਤਾਂ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਨਜ਼ਰਾਂ ਸਿੱਧੂ 'ਤੇ ਜਾ ਟਿਕੀਆਂ ਸਨ ਅਤੇ ਜਿਵੇਂ ਹੀ ਸਿੱਧੂ ਨੇ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਕੇਂਦਰੀ ਕਾਨੂੰਨਾਂ ਦੇ ਮੂੰਹ 'ਤੇ ਚਪੇੜ ਵਾਂਗ ਦੱਸਿਆ ਤਾਂ ਵਿਧਾਨ ਸਭਾ ਅੰਦਰ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਨੇ ਮੇਜ ਥਾਪੜ ਕੇ ਇਸ ਦੀ ਹਿਮਾਇਤ ਕੀਤੀ ਸੀ।


author

Babita

Content Editor

Related News