ਕੇਂਦਰ ਵੱਲੋਂ RDF ਦਾ ਪੈਸਾ ਨਾ ਦੇਣ ''ਤੇ ਪੰਜਾਬ ਦੀ ਸਿਆਸਤ ਗਰਮਾਈ, ਕੈਪਟਨ ਨੇ ਸੱਦੀ ਮੀਟਿੰਗ

10/29/2020 11:56:08 AM

ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਆਰ. ਡੀ. ਐਫ. (ਪੇਂਡੂ ਵਿਕਾਸ ਫੰਡ) ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿਹਾਤੀ ਵਿਕਾਸ ਬੋਰਡ ਦੀ ਮੀਟਿੰਗ ਸੱਦੀ ਗਈ ਹੈ, ਜਿਸ 'ਚ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫਾਹਾ ਲੈਣ ਲੱਗਿਆਂ ਬੈਲਟ ਟੁੱਟਣ ਕਾਰਨ ਹੇਠਾਂ ਡਿਗਿਆ ਵਿਅਕਤੀ, ਫਿਰ ਕੀਤੀ ਖੌਫ਼ਨਾਕ ਵਾਰਦਾਤ

ਇਸ ਮੁੱਦੇ 'ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਅਜਿਹੇ ਫ਼ੈਸਲੇ ਖ਼ਿਲਾਫ਼ ਕਾਨੂੰਨੀ ਰਾਹ ਅਪਣਾਇਆ ਜਾਵੇਗਾ, ਜਦੋਂ ਕਿ ਇਸ ਸਬੰਧੀ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਗਏ ਪੇਂਡੂ ਵਿਕਾਸ ਫੰਡ ਨੂੰ ਇਧਰ-ਉਧਰ ਖਰਚਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੀ 'ਸੁੱਕੀ ਠੰਡ', ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ

ਉਨ੍ਹਾਂ ਕਿਹਾ ਕਿ ਭਾਜਪਾ ਕੈਪਟਨ ਸਰਕਾਰ ਨੂੰ ਆਰ. ਡੀ. ਐੱਫ. ਦਾ ਹਿਸਾਬ ਲਾਉਣ ਲਈ ਕਹਿ ਰਹੀ ਹੈ ਅਤੇ ਪੈਸੇ ਖੁਦ ਪਿੰਡਾਂ 'ਚ ਲਾਉਣ ਲਈ ਵਚਨਬੱਧ ਹੈ, ਜਦੋਂ ਕਿ ਕਾਂਗਰਸ ਫੰਡਾਂ ਨੂੰ ਇਧਰ-ਉਧਰ ਘੁਮਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਕੇਰਲ ਦੀ ਤਰਜ਼ 'ਤੇ ਪੰਜਾਬ 'ਚ ਫਲ-ਸਬਜ਼ੀਆਂ ਲਈ MSP ਤੈਅ ਕਰਨ ਦੀ ਮੰਗ
 

Babita

This news is Content Editor Babita