ਦਲਿਤ ਵਿਦਿਆਰਥੀਆਂ ਨੂੰ ''ਕੈਪਟਨ'' ਅੱਜ ਦੇਣਗੇ ਵੱਡੀ ਸੌਗਾਤ

Saturday, Oct 31, 2020 - 10:00 AM (IST)

ਚੰਡੀਗੜ੍ਹ : ਭਗਵਾਨ ਵਾਲਮੀਕਿ ਜੈਯੰਤੀ ਦੇ ਮੌਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਭਗਵਾਨ ਵਾਲਮੀਕਿ ਜੀ ਦਾ ਅੱਜ ਪ੍ਰਗਟ ਦਿਵਸ ਹੈ।

ਇਹ ਵੀ ਪੜ੍ਹੋ : ਨੂੰਹ ਤੇ ਪੋਤੇ ਦੇ ਸਤਾਏ ਬਜ਼ੁਰਗ ਨੇ ਲਿਆ ਫਾਹਾ, ਮਰਨ ਤੋਂ ਪਹਿਲਾਂ ਜ਼ਾਹਰ ਕੀਤੀਆਂ ਕਰਤੂਤਾਂ

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਹੈ ਕਿ ਅੱਜ ਪੂਰੇ ਪੰਜਾਬ 'ਚ ਭਗਵਾਨ ਵਾਲਮੀਕਿ ਜੀ ਦੇ ਸਨਮਾਨ ਵੱਜੋਂ ਸ਼ਰਧਾਲੂਆਂ ਵੱਲੋਂ ਸ਼ੋਭਾ ਯਾਤਰਾ ਸਜਾਈਆਂ ਜਾਣਗੀਆਂ।

ਇਹ ਵੀ ਪੜ੍ਹੋ : 6 ਸਾਲਾ ਦਲਿਤ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਮਾਮਲੇ 'ਚ ਨਵਾਂ ਮੋੜ, ਪੰਜਾਬ ਪੁਲਸ ਨੇ ਪੇਸ਼ ਕੀਤਾ ਚਲਾਨ

ਉਨ੍ਹਾਂ ਕਿਹਾ ਕਿ ਉਹ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ 'ਚ ਪੰਜਾਬ ਦੇ ਲੋਕਾਂ ਦੇ ਨਾਲ ਸ਼ਾਮਲ ਹਨ। ਕੈਪਟਨ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਅੱਜ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 'ਪ੍ਰਾਪਰਟੀ ਟੈਕਸ' ਭਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਕਿਤੇ ਲੇਟ ਨਾ ਹੋ ਜਾਇਓ

ਕੈਪਟਨ ਵੱਲੋਂ ਵਰਚੁਅਲ ਸਮਾਗਮ ਦੌਰਾਨ ਦਲਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਆਈ. ਟੀ. ਆਈ. ਰਾਮਤੀਰਥ ਦਾ ਵੀ ਉਦਘਾਟਨ ਕੀਤਾ ਜਾਵੇਗਾ। ਇਹ ਸਮਾਗਮ ਦੁਪਿਹਰ 12 ਵਜੇ ਸ਼ੁਰੂ ਹੋਵੇਗਾ।

 


Babita

Content Editor

Related News