''ਕੈਪਟਨ'' ਦੇ ਦਿੱਲੀ ਧਰਨੇ ''ਚ ਹਾਜ਼ਰੀ ਲਗਾਉਣਗੇ ਬੈਂਸ, ''ਆਪ'' ਨੇ ਵੱਟਿਆ ਪਾਸਾ
Wednesday, Nov 04, 2020 - 08:28 AM (IST)

ਚੰਡੀਗੜ੍ਹ : ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦਿੱਤੇ ਜਾਣ ਤੋਂ ਨਾਰਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਨਵੰਬਰ ਮਤਲਬ ਕਿ ਅੱਜ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਨਾਲ ਧਰਨਾ ਦੇਣਗੇ। ਕੈਪਟਨ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਸ ਕੀਤੇ ਗਏ ਬਿੱਲਾਂ ਅਤੇ ਟਰੇਨਾਂ ਨਾ ਚੱਲਣ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਤੋਂ ਸਮਾਂ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 5 ਤਾਰੀਖ਼ ਨੂੰ 'ਹਾਈਵੇਅ' 'ਤੇ ਨਾ ਨਿਕਲੋ ਕਿਉਂਕਿ ਇਹ 'ਰੂਟ' ਰਹਿਣਗੇ ਬੰਦ, ਜਾਣੋ ਕਾਰਨ
ਇਸੇ ਕਾਰਨ ਕੈਪਟਨ ਨੇ ਆਪਣੇ ਵਿਧਾਇਕਾਂ ਨਾਲ ਬੁੱਧਵਾਰ ਨੂੰ ਰਾਜਘਾਟ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਧਰਨੇ ਦੌਰਾਨ ਕੈਪਟਨ ਨੂੰ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦਾ ਸਾਥ ਮਿਲਿਆ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਜਾਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ ਸਰਕਾਰ ਨੇ ਦੀਵਾਲੀ 'ਤੇ ਖੁਸ਼ ਕੀਤੇ ਮੁਲਾਜ਼ਮ, ਸ਼ੁਰੂ ਕੀਤੀ ਨਵੀਂ ਸਕੀਮ
ਇਸ ਧਰਨੇ 'ਚ 4-4 ਵਿਧਾਇਕਾਂ ਦਾ ਗਰੁੱਪ ਪਹੁੰਚੇਗਾ। ਕੈਪਟਨ ਨੇ ਕਿਹਾ ਕਿ ਦਿੱਲੀ 'ਚ ਧਾਰਾ-144 ਲੱਗੀ ਹੋਣ ਕਾਰਨ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜੱਥਿਆਂ 'ਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ 'ਡਰਾਈਵਿੰਗ ਲਾਈਸੈਂਸ' ਧਾਰਕਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ
ਕੈਪਟਨ ਵੱਲੋਂ ਸੂਬੇ ਦੇ ਆਖਰੀ ਪਾਵਰ ਪਲਾਂਟ ਬੰਦ ਹੋਣ ਦੇ ਚੱਲਦਿਆਂ ਆ ਰਹੀਆਂ ਦਿੱਕਤਾਂ ਨੂੰ ਦੇਖਦੇ ਹੋਏ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੂੰ ਵੀ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।