ਕਿਸਾਨਾਂ ਨੂੰ ਉਕਸਾਉਣ ਵਾਲੇ ਬਿਆਨ ''ਤੇ ਕੈਪਟਨ ਦਾ ਖੱਟੜ ਨੂੰ ਪਲਟਵਾਰ, ਜਾਣੋ ਕੀ ਬੋਲੇ

Thursday, Nov 26, 2020 - 06:09 PM (IST)

ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਚੱਲੋ ਦੇ ਸੱਦੇ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਸਰਹੱਦਾਂ ਸੀਲ ਕਰਨ ਅਤੇ ਕਿਸਾਨਾਂ ਨੂੰ ਉੱਥੇ ਜ਼ਬਰਨ ਰੋਕਣ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਕਿਸਾਨਾਂ ਨੂੰ ਉਕਸਾਉਣ ਵਾਲੇ ਬਿਆਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਲਟਵਾਰ ਕੀਤਾ ਹੈ।

ਇਹ ਵੀ ਪੜ੍ਹੋ : ਮਿਊਰ ਕਤਲਕਾਂਡ ਮਾਮਲੇ 'ਚ ਜ਼ਬਰਦਸਤ ਮੋੜ, ਟੱਬਰ ਨੂੰ ਕਤਲ ਕਰਨ ਵਾਲੇ ਰਾਜੀਵ ਦੀ ਮਿਲੀ ਲਾਸ਼

PunjabKesari

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਖੱਟੜ ਜੀ, ਤੁਹਾਡੀ ਪ੍ਰਤੀਕਿਰਿਆ ਤੋਂ ਹੈਰਾਨ ਹਾਂ। ਉਹ ਕਿਸਾਨ ਹਨ, ਜਿਨ੍ਹਾਂ ਨੂੰ ਐਮ. ਐਸ. ਪੀ.'ਤੇ ਸੰਤੁਸ਼ਟ ਕਰਨ ਦੀ ਲੋੜ ਹੈ, ਮੈਨੂੰ ਨਹੀਂ। ਦਿੱਲੀ ਜਾਣ ਤੋਂ ਪਹਿਲਾਂ ਤੁਹਾਨੂੰ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਸੀ ਅਤੇ ਜੇਕਰ ਇਹ ਸੋਚਦੇ ਹੋ ਕਿ ਮੈਂ ਕਿਸਾਨਾਂ ਨੂੰ ਭੜਕਾਅ ਰਿਹਾ ਹਾਂ ਤਾਂ ਫਿਰ ਹਰਿਆਣਾ ਦੇ ਕਿਸਾਨ ਦਿੱਲੀ ਲਈ ਕਿਉਂ ਮਾਰਚ ਕਰ ਰਹੇ ਹਨ"?

ਇਹ ਵੀ ਪੜ੍ਹੋ : IAS ਰਵਨੀਤ ਕੌਰ 'ਪੰਜਾਬੀ ਯੂਨੀਰਵਰਸਿਟੀ' ਦੇ ਨਵੇਂ ਉਪ ਕੁਲਪਤੀ ਨਿਯੁਕਤ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਹਰਿਆਣਾ ਪੁਲਸ ਵੱਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ, ਜਿਸ ਨੇ ਸੂਬੇ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ 'ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੀ ਲੋੜ ਸੀ।

ਇਹ ਵੀ ਪੜ੍ਹੋ : ਲੁਧਿਆਣਾ : ਇਕੱਠੇ ਹੋਇਆ ਪਰਿਵਾਰ ਦੇ ਚਾਰੇ ਮੈਂਬਰਾਂ ਦਾ ਸਸਕਾਰ, ਪੋਸਟਮਾਰਟਮ 'ਚ ਹੋਏ ਅਹਿਮ ਖ਼ੁਲਾਸੇ

ਉਨ੍ਹਾਂ ਕਿਹਾ ਕਿ ਪੰਜਾਬ 'ਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇੱਥੋਂ ਤੱਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ। ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ,''ਲਗਭਗ 2 ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਮੁਸ਼ਕਲ ਤੋਂ ਪੰਜਾਬ 'ਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣਾ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?''


 


Babita

Content Editor

Related News