ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ''ਕੈਪਟਨ'', ਕਿਸਾਨੀ ਮਸਲੇ ''ਤੇ ਹੋਵੇਗੀ ਗੱਲਬਾਤ

12/03/2020 12:26:38 PM

ਨਵੀਂ ਦਿੱਲੀ : ਪੰਜਾਬ ਦੇ ਕਿਸਾਨੀ ਮਸਲੇ 'ਤੇ ਗੱਲਬਾਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਪਹੁੰਚ ਗਏ ਹਨ। ਹੁਣ ਦੋਹਾਂ ਆਗੂਆਂ ਵਿਚਕਾਰ ਕੁੱਝ ਸਮੇਂ ਬਾਅਦ ਬੈਠਕ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ : 'ਕਿਸਾਨ ਅੰਦੋਲਨ' ਬਣਿਆ ਭਾਈਚਾਰਕ ਸਾਂਝ ਦਾ ਮੁਜੱਸਮਾ, ਹਿੰਦੂ ਬਣਾ ਰਹੇ ਤੇ ਮੁਸਲਿਮ ਵਰਤਾ ਰਹੇ ਨੇ 'ਲੰਗਰ' (ਤਸਵੀਰਾਂ)

ਸੂਤਰਾਂ ਮੁਤਾਬਕ ਕੈਪਟਨ ਗਤੀਰੋਧ ਦਾ ਹੱਲ ਲੱਭਣ ਲਈ ਦਿੱਲੀ 'ਚ ਸ਼ਾਹ ਨਾਲ ਚਰਚਾ ਕਰਣਗੇ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਕਾਂਗਰਸ ਪਾਰਟੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀ ਹੈ ਅਤੇ ਪੰਜਾਬ ਵਿਧਾਨ ਸਭਾ ਨੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਬੇਅਸਰ ਬਣਾਉਣ ਲਈ ਬਿੱਲ ਵੀ ਪਾਸ ਕੀਤੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ 'ਤੇ ਜਹਾਜ਼ 'ਚ ਨਹੀਂ ਬੈਠਣ ਦਿੱਤੇ ਬੱਚੇ, ਪੂਰਾ ਵਾਕਿਆ ਜਾਣ ਰਹਿ ਜਾਵੋਗੇ ਹੈਰਾਨ

ਕੈਪਟਨ ਨੇ ਕਿਹਾ ਸੀ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਸਾਰਿਆਂ ਦੇ ਸਮੂਹਿਕ ਹਿੱਤ 'ਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਵਿਚੋਲਗੀ ਲਈ ਤਿਆਰ ਹੈ।
ਇਹ ਵੀ ਪੜ੍ਹੋ : ਜਾਣੋ ਪੰਜਾਬ 'ਚ ਆਉਂਦੇ ਦਿਨਾਂ ਦੌਰਾਨ ਕਿਵੇਂ ਰਹੇਗਾ 'ਮੌਸਮ', ਜਾਰੀ ਹੋਇਆ ਵਿਸ਼ੇਸ਼ ਬੁਲੇਟਿਨ

Babita

This news is Content Editor Babita