''ਕੈਪਟਨ'' ਦੀ ਪੰਜਾਬ ਦੇ ਕਿਸਾਨਾਂ ਨੂੰ ਖ਼ਾਸ ਅਪੀਲ, ਮੋਬਾਇਲ ਟਾਵਰਾਂ ਦੇ ਕੁਨੈਕਸ਼ਨ ਕੱਟਣ ਬਾਰੇ ਆਖੀ ਇਹ ਗੱਲ

Friday, Dec 25, 2020 - 04:37 PM (IST)

''ਕੈਪਟਨ'' ਦੀ ਪੰਜਾਬ ਦੇ ਕਿਸਾਨਾਂ ਨੂੰ ਖ਼ਾਸ ਅਪੀਲ, ਮੋਬਾਇਲ ਟਾਵਰਾਂ ਦੇ ਕੁਨੈਕਸ਼ਨ ਕੱਟਣ ਬਾਰੇ ਆਖੀ ਇਹ ਗੱਲ

ਚੰਡੀਗੜ੍ਹ : ਪੂਰੇ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਮੋਬਾਇਲ ਟਾਵਰਾਂ ਦੀ ਬਿਜਲੀ ਸਪਲਾਈ ਬੰਦ ਕਰਨ ਦੀਆਂ ਖ਼ਬਰਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਸੰਜਮ ਵਰਤਣ, ਜਿਹੜਾ ਕਿ ਉਹ ਸਿੰਘੂ ਬਾਰਡਰ 'ਤੇ ਦਿਖਾ ਰਹੇ ਹਨ ਅਤੇ ਅਜਿਹੀ ਕਾਰਵਾਈ ਨਾ ਕਰਨ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : UK ਤੋਂ ਪੰਜਾਬ ਪੁੱਜੇ ਮੁਸਾਫ਼ਰਾਂ ਸਬੰਧੀ ਸਖ਼ਤ ਹੋਈ ਸਰਕਾਰ, 2 ਦਿਨਾਂ ਅੰਦਰ ਟਰੇਸ ਕਰਨ ਦੇ ਹੁਕਮ ਜਾਰੀ

ਕੈਪਟਨ ਨੇ ਅਪੀਲ ਕੀਤੀ ਹੈ ਕਿ ਦੂਰਸੰਚਾਰ ਸੰਪਰਕ ਨੂੰ ਜ਼ਬਰਨ ਬੰਦ ਕਰਵਾ ਕੇ ਕਿਸਾਨ ਕਾਨੂੰਨ ਨੂੰ ਆਪਣੇ ਹੱਥਾਂ 'ਚ ਨਾ ਲੈਣ ਕਿਉਂਕਿ ਇਹ ਪੰਜਾਬ ਦੇ ਹਿੱਤ 'ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਲੇ ਕਾਨੂੰਨਾਂ ਦੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ : PM ਮੋਦੀ ਦੀ ਮੌਜੂਦਗੀ 'ਚ ਸੰਸਦ ਭਵਨ 'ਚ ਹੰਗਾਮਾ, ਭਗਵੰਤ ਮਾਨ ਨੇ ਕਾਲੇ ਕਾਨੂੰਨਾਂ ਖ਼ਿਲਾਫ਼ ਬੁਲੰਦ ਕੀਤੀ ਆਵਾਜ਼

ਕੈਪਟਨ ਨੇ ਕਿਹਾ ਕਿ ਨਿਆਂ ਦੀ ਇਸ ਲੜਾਈ 'ਚ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ, ਕਿਸਾਨ ਵੀਰ ਇਸ ਗੱਲ ਨੂੰ ਯਕੀਨੀ ਬਣਾਉਣ। ਕੈਪਟਨ ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ 'ਚ ਕਿਸਾਨਾਂ ਵੱਲੋਂ ਮੋਬਾਇਲ ਟਾਵਰਾਂ ਦੀ ਬਿਜਲੀ ਸਪਲਾਈ ਬੰਦ ਕਰਨ ਕਾਰਨ ਉਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ, ਜੋ ਆਨਲਾਈਨ ਤਰੀਕੇ ਨਾਲ ਪੜ੍ਹਨ ਲਈ ਮਜਬੂਰ ਹਨ।

ਇਹ ਵੀ ਪੜ੍ਹੋ : 'ਪੰਜਾਬ' 'ਚ 28-29 ਨੂੰ ਹੋਵੇਗਾ 'ਕੋਵਿਡ ਟੀਕੇ' ਦਾ ਟ੍ਰਾਇਲ, ਕੇਂਦਰ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਚੁਣਿਆ

ਇਸ ਲਈ ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦੇਣ ਸ਼ਾਂਤਮਈ ਢੰਗ ਨਾਲ ਆਪਣੇ ਪ੍ਰਦਰਸ਼ਨ ਜਾਰੀ ਰੱਖਣ।
ਨੋਟ : ਪੰਜਾਬ ਦੇ ਕਿਸਾਨਾਂ ਵੱਲੋਂ ਮੋਬਾਇਲ ਟਾਵਰਾਂ ਦੇ ਕੁਨੈਕਸ਼ਨ ਕੱਟਣ ਸਬੰਧੀ ਦਿਓ ਰਾਏ
 


author

Babita

Content Editor

Related News