ਪੰਜਾਬ ਸਰਕਾਰ ਦਾ ਅਹਿਮ ਐਲਾਨ, ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਬਣਾਈ ਜਾਵੇਗੀ ਯਾਦਗਾਰ

01/25/2021 1:27:57 PM

ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਣਜੀਤ ਅਵੈਨਿਊ ਵਿਖੇ ਯਾਦਗਾਰੀ ਪਾਰਕ ਦਾ ਆਨਲਾਈਨ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਦਿੱਲੀ ਜਾਣ ਵਾਲੇ ਟਰੈਕਟਰਾਂ ਨੂੰ ਡੀਜ਼ਲ ਦੇਣ ਤੋਂ ਰੋਕਣ 'ਤੇ ਭੜਕੇ 'ਕੈਪਟਨ', ਕੀਤਾ ਇਹ ਟਵੀਟ

ਕੈਪਟਨ ਨੇ ਕਿਹਾ ਕਿ ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਸਰਕਾਰ ਵੱਲੋਂ ਪੰਜਾਬ 'ਚ ਯਾਦਗਾਰ ਬਣਾਈ ਜਾਵੇਗੀ। ਇਸ ਸਮਾਗਮ 'ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਸੋਨੀ, ਇੰਦਰਬੀਰ ਸਿੰਘ ਬੁਲਾਰੀਆ ਅਤੇ ਹੋਰ ਆਗੂ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ '26 ਜਨਵਰੀ' ਨੂੰ ਬੰਦ ਰਹਿਣਗੇ ਇਹ ਰਸਤੇ, ਜਾਣੋ ਕੀ ਹੈ 'ਰੂਟ ਪਲਾਨ'

ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਕੇ 'ਚ ਸ਼ਹੀਦ ਹੋਏ ਯੋਧਿਆਂ ਦੀ ਯਾਦ 'ਚ ਉਸਾਰੇ ਜਾਣ ਵਾਲੇ ਇਸ ਸਮਾਰਕ 'ਚ ਸ਼ਹੀਦਾਂ ਦੇ ਘਰਾਂ ਅਤੇ ਪਿੰਡਾਂ ਦੀ ਮਿੱਟੀ ਨੂੰ ਸ਼ਾਮਲ ਕੀਤਾ ਗਿਆ ਅਤੇ ਇਸ ਲਈ ਹਰੇਕ ਸ਼ਹੀਦ ਦੇ ਘਰ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਪੰਚਾਇਤਾਂ ਵੱਲੋਂ ਮਿੱਟੀ ਵਿਸ਼ੇਸ਼ ਤੌਰ 'ਤੇ ਨਾਲ ਲਿਆਂਦੀ ਗਈ, ਜੋ ਇਸ ਸਮਾਰਕ ਦਾ ਹਿੱਸਾ ਬਣੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

Babita

This news is Content Editor Babita