ਮੁੱਖ ਮੰਤਰੀ ਵੱਲੋਂ ਪਟਿਆਲਾ ''ਚ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

Tuesday, Jan 26, 2021 - 03:32 PM (IST)

ਮੁੱਖ ਮੰਤਰੀ ਵੱਲੋਂ ਪਟਿਆਲਾ ''ਚ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

ਪਟਿਆਲਾ : ਵਿਰਾਸਤੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸ਼ਹਿਰ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 72ਵੇਂ ਗਣਤੰਤਰ ਦਿਵਸ ਮੌਕੇ ਸ਼ਹਿਰ ਵਾਸੀਆਂ ਨੂੰ ਅਹਿਮ ਤੋਹਫ਼ਾ ਦਿੱਤਾ। ਉਨ੍ਹਾਂ ਪਟਿਆਲਾ ਵਿਖੇ 213.37 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਡਿਜੀਟਲੀ ਆਗਾਜ਼ ਕੀਤਾ।

ਇਨ੍ਹਾਂ ਪ੍ਰਾਜੈਕਟਾਂ ’ਚ ਪਟਿਆਲਾ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਵੱਲੋਂ 208.33 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀਆਂ ਜਾਣ ਵਾਲੀਆਂ ਸ਼ਹਿਰ ਦੀਆਂ ਦੋ ਅਹਿਮ ਨਦੀਆਂ (ਵੱਡੀ ਨਦੀ ਅਤੇ ਛੋਟੀ ਨਦੀ) ਨੂੰ ਪੁਨਰ ਸੁਰਜੀਤ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹੀ ਪਟਿਆਲਾ ਦੀ ਸੁੰਦਰਤਾ ਨੂੰ ਨਿਖਾਰਨ ਵਾਲੇ ਕੇਂਦਰ ਬਿੰਦੂ ਵਿਰਾਸਤੀ ਰਾਜਿੰਦਰਾ ਝੀਲ ਦੀ 5 ਕਰੋੜ ਰੁਪਏ ਦੀ ਲਾਗਤ ਨਾਲ ਪੁਨਰ ਸੁਰਜੀਤ ਕਰਨ ਮਗਰੋਂ ਇਸ ਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਜਾਣਾ ਸ਼ਾਮਲ ਹੈ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਮੁਤਾਬਕ ਇਨ੍ਹਾਂ ਦੋਹਾਂ ਨਦੀਆਂ ਦੀ ਪੁਨਰ ਸੁਰਜੀਤੀ ਦਾ 22 ਅਕਤੂਬਰ, 2020 ਨੂੰ ਸ਼ੁਰੂ ਹੋਇਆ ਪ੍ਰਾਜੈਕਟ ਅਗਲੇ 24 ਮਹੀਨਿਆਂ ’ਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦਾ ਕੰਮ ਪੀ. ਐਸ. ਐਸ. ਸੀ.-ਜੀ. ਈ. ਸੀ. ਪੀ. ਐਲ. (ਜੇ. ਵੀ.) ਨੂੰ 165 ਕਰੋੜ ਰੁਪਏ ਦੇ ਨਾਲ ਅਲਾਟ ਕੀਤਾ ਗਿਆ ਹੈ ਅਤੇ ਇਹ ਪ੍ਰਾਜੈਕਟ ਪਟਿਆਲਾ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਵੱਲੋਂ ਜਲ ਸਰੋਤ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੀ ਸਹਾਇਤਾ ਨਾਲ ਵਿਕਸਤ ਕੀਤਾ ਜਾਵੇਗਾ।


author

Babita

Content Editor

Related News