''ਨਵਜੋਤ ਸਿੱਧੂ'' ਨਾਲ ਮੁਲਾਕਾਤ ਮਗਰੋਂ ''ਕੈਪਟਨ'' ਨੇ ਮੀਡੀਆ ਨੂੰ ਦਿੱਤਾ ਬਿਆਨ, ਆਖੀ ਇਹ ਗੱਲ

Thursday, Mar 18, 2021 - 06:50 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਬੀਤੇ ਦਿਨ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਸਿੱਧੂ ਬਾਰੇ ਬੋਲਦਿਆਂ ਕਿਹਾ ਹੈ ਕਿ ਸਾਡੀ ਦੋਹਾਂ ਦੀ ਮੀਟਿੰਗ ਚੰਗੇ ਮਾਹੌਲ 'ਚ ਹੋਈ ਹੈ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਪਰਿਵਾਰ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Night Curfew ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਤੋਂ ਲੱਗੇਗਾ

ਕੈਪਟਨ ਨੇ ਉਮੀਦ ਜਤਾਈ ਕਿ ਨਵਜੋਤ ਸਿੱਧੂ ਜਲਦ ਹੀ ਉਨ੍ਹਾਂ ਦੀ ਟੀਮ ਦਾ ਹਿੱਸਾ ਹੋਣਗੇ। ਕੈਪਟਨ ਅਤੇ ਸਿੱਧੂ ਦੀ ਮੁਲਾਕਾਤ ਮਗਰੋਂ ਇਹ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਛੇਤੀ ਹੀ ਸਿੱਧੂ ਨੂੰ ਕੁੱਝ ਅਹਿਮ ਮਹਿਕਮਿਆਂ ਦੀ ਜ਼ਿੰਮੇਵਾਰੀ ਦੇ ਨਾਲ ਮੰਤਰੀ ਅਹੁਦੇ ’ਤੇ ਵਿਰਾਜਮਾਨ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਗਰਮਜੋਸ਼ੀ ਵਾਲੀ ਮੁਲਾਕਾਤ 'ਚ 'ਕੈਪਟਨ' ਨੇ 'ਸਿੱਧੂ' ਨੂੰ ਪਾਈ ਗਲਵੱਕੜੀ, ਖ਼ਤਮ ਹੋਈ ਕੋਲਡ ਵਾਰ

ਇਸ ਮੌਕੇ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਕੈਪਟਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਮੈਨੀਫੈਸਟੋ ਦੇ 85 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ। ਕੈਪਟਨ ਨੇ ਖੇਤੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਬਣਾਏ ਗਏ ਖੇਤੀ ਕਾਨੂੰਨਾਂ ਦੇ ਸਖ਼ਤ ਖ਼ਿਲਾਫ਼ ਹਨ ਅਤੇ ਉਨ੍ਹਾਂ ਨੇ ਇਹ ਖੇਤੀ ਕਾਨੂੰਨ ਰੱਦ ਕਰਕੇ ਆਪਣੇ ਕਾਨੂੰਨ ਲਿਆਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਸਮੇਂ ਤੋਂ ਪਹਿਲਾਂ ਹੋਣਗੀਆਂ 'ਚੋਣਾਂ'! ਚਰਚਾ ਹਰ ਜ਼ੁਬਾਨ ’ਤੇ

ਕੈਪਟਨ ਨੇ ਕਿਹਾ ਕਿ ਜੇਕਰ ਇਹ ਤਿੰਨੇ ਕਾਨੂੰਨ ਲਾਗੂ ਹੋ ਗਏ ਤਾਂ ਕਿਸਾਨ ਬਰਬਾਦ ਹੋ ਜਾਣਗੇ। ਇਸ ਮੌਕੇ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਸਬੰਧੀ ਆਪਣੀ ਸਫ਼ਾਈ 'ਚ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਚੁੱਕੀ ਸੀ, ਇਹ ਨਹੀਂ ਕਿਹਾ ਸੀ ਕਿ ਨਸ਼ਾ ਬਿਲਕੁਲ ਜੜ੍ਹੋਂ ਹੀ ਖ਼ਤਮ ਹੋ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News