ਡਾ. ਬੀ. ਆਰ. ਅੰਬੇਡਕਰ ਦੇ ਨਾਂ ''ਤੇ ਬਣਾਇਆ ਜਾਵੇਗਾ ਮੈਡੀਕਲ ਕਾਲਜ : ਕੈਪਟਨ
Wednesday, Apr 14, 2021 - 02:02 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਭੀਮਰਾਓ ਅੰਬੇਡਕਰ ਜੀ ਦੇ 130ਵੇਂ ਜਨਮਦਿਨ ਮੌਕੇ ਵਰਚੁਅਲ ਸੈਰੇਮਨੀ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਨੂੰ ਬਹੁਤ ਕੁੱਝ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਦਲਿਤ ਭਾਈਚਾਰੇ ਦੇ ਭਲੇ ਲਈ ਹਮੇਸ਼ਾ ਸੋਚਿਆ ਹੈ।
ਇਸ ਮੌਕੇ ਕੈਪਟਨ ਵੱਲੋਂ ਡਾ. ਬੀ. ਆਰ. ਅੰਬੇਡਕਰ ਦੇ ਨਾਂ 'ਤੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ ਤਾਂ ਜੋ ਲੋਕ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖ ਸਕਣ। ਕੈਪਟਨ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਹਮੇਸ਼ਾ ਦਲਿਤ ਭਾਈਚਾਰੇ ਦੇ ਨਾਲ ਖੜ੍ਹਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਜਿਹੜੀ ਸ਼ਗਨ ਸਕੀਮ 5100 ਤੋਂ ਸ਼ੁਰੂ ਕੀਤੀ ਗਈ ਸੀ, ਅੱਜ ਉਸ ਨੂੰ 51,000 ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ 'ਜੇਲ੍ਹਾਂ' 'ਚ ਬੰਦ ਮੁਸਲਿਮ ਕੈਦੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ
ਇਸ ਮੌਕੇ ਕੈਪਟਨ ਨੇ ਪੰਜਾਬ 'ਚ ਕੋਰੋਨਾ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲੈ ਲਈ ਹੈ ਅਤੇ ਹਰ ਕਿਸੇ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ