18 ਤੋਂ 45 ਸਾਲ ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਖ਼ੁਰਾਕਾਂ ਦੇ ਆਰਡਰ ਦੇਵੇਗੀ ਪੰਜਾਬ ਸਰਕਾਰ

Monday, Apr 26, 2021 - 08:53 AM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਰਾਹਤ ਫੰਡ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਸੀਰੌਮ ਇੰਸਟੀਚਿਊਟ ਆਫ ਇੰਡੀਆ ਨੂੰ ਤੁਰੰਤ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਜਾਵੇ, ਤਾਂ ਜੋ ਜਲਦ ਤੋਂ ਜਲਦ ਇਸ ਦੀ ਸਪਲਾਈ ਸ਼ੁਰੂ ਹੋ ਸਕੇ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਤੁਸੀਂ ਵੀ ਇੰਝ 'ਮਾਸਕ' ਪਹਿਨਦੇ ਹੋ ਤਾਂ ਤੁਰੰਤ ਬਦਲ ਲਓ ਤਰੀਕਾ, ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਸੂਚਨਾ ਅਨੁਸਾਰ 18-45 ਸਾਲ ਉਮਰ ਵਰਗ ਲਈ ਟੀਕਿਆਂ ਦੀ ਡਲਿਵਰੀ15 ਮਈ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਗਰੀਬਾਂ ਦੇ ਮੁਫ਼ਤ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਤੋਂ ਇਲਾਵਾ ਸੀ. ਐੱਸ. ਆਰ. ਫੰਡਾਂ ਦੀ ਵੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਈ. ਐੱਸ. ਆਈ. ਸੀ. ਨੂੰ ਯੋਜਨਾ ਵਿਚ ਕਵਰ ਕੀਤੇ ਗਏ ਉਦਯੋਗਿਕ ਵਰਕਰਜ਼ ਅਤੇ ਉਸਾਰੀ ਵਰਕਰਾਂ ਲਈ ਉਸਾਰੀ ਵਰਕਰਜ਼ ਭਲਾਈ ਬੋਰਡ ਨੂੰ ਟੀਕਾਕਰਨ ਦਾ ਸਮਰਥਨ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮੌਸਮ ਨੇ ਤੋੜਿਆ 50 ਸਾਲਾਂ ਦਾ ਰਿਕਾਰਡ, ਪਹਿਲੀ ਵਾਰ ਇੰਨਾ ਠੰਡਾ ਰਿਹਾ 'ਅਪ੍ਰੈਲ' ਮਹੀਨਾ

ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰ ਸਮੂਹ ਨੂੰ 29 ਅਪ੍ਰੈਲ ਤੱਕ ਆਪਣੀ ਪਹਿਲੀ ਰਿਪੋਰਟ ਵਿਚ 18-45 ਸਾਲ ਉਮਰ ਵਰਗ (ਵਧੇਰੇ ਜ਼ੋਖਮ ਵਾਲੇ ਖੇਤਰਾਂ ਵਿਚ ਸੰਵੇਦਨਸ਼ੀਲ ਵਰਗਾਂ- ਉੱਚ ਫੈਲਾਅ ਅਤੇ ਮੌਤ ਦਰ ਆਦਿ ਸਮੇਤ ਉਸਾਰੀ ਵਰਕਜ਼ ਅਤੇ ਉਦਯੋਗਿਕ ਕਾਮੇ) ਨੂੰ ਟੀਕਾਕਰਨ ਲਈ ਤਰਜ਼ੀਹ ਦੇਣ ਸਬੰਧੀ ਰਣਨੀਤੀ ਪੇਸ਼ ਕਰਨ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋ : 'ਆਕਸੀਜਨ' ਦੇ ਸਿਲੰਡਰਾਂ ਨਾਲ ਭਰਿਆ ਟਰੱਕ ਰਾਹ 'ਚ ਫਸਿਆ, ਡਰਾਈਵਰ ਨੇ ਪੀਤੀ ਸੀ ਸ਼ਰਾਬ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 18-45 ਉਮਰ ਵਰਗ ਦੀ ਟੀਕਾਕਰਨ ਰਣਨੀਤੀ ਨੂੰ ਅਮਲ ਵਿਚ ਲਿਆਉਂਦਿਆਂ ਸੂਬਾ ਸਰਕਾਰ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਲਮੀ ਭਾਈਚਾਰੇ ਲਈ ਉਪਲੱਬਧ 162 ਰੁਪਏ ਪ੍ਰਤੀ ਖੁਰਾਕ ਦੀ ਘੱਟ ਕੀਮਤ ਦਾ ਲਾਭ ਲੈਣ ਲਈ ਪੰਜਾਬ ਸਰਕਾਰ ਨੂੰ ਆਗਿਆ ਦੇਣ ਵਾਸਤੇ ਸਰਕਾਰ ਸਿੱਧੇ ਤੌਰ ’ਤੇ ਐਸਟ੍ਰਾਜੈਨੇਕਾ (ਭਾਰਤ) ਤਕ ਪਹੁੰਚ ਕਰਨ ’ਤੇ ਵਿਚਾਰ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News