ਪੰਜਾਬ ਦੇ ਮੁੱਖ ਮੰਤਰੀ ਦਾ ਨੌਜਵਾਨਾਂ ਨਾਲ ਸਿੱਧਾ ਸੰਵਾਦ, ਕੋਰੋਨਾ ਦੇ ਮੁੱਦੇ 'ਤੇ ਕੀਤੀ ਚਰਚਾ

Thursday, May 27, 2021 - 03:48 PM (IST)

ਪੰਜਾਬ ਦੇ ਮੁੱਖ ਮੰਤਰੀ ਦਾ ਨੌਜਵਾਨਾਂ ਨਾਲ ਸਿੱਧਾ ਸੰਵਾਦ, ਕੋਰੋਨਾ ਦੇ ਮੁੱਦੇ 'ਤੇ ਕੀਤੀ ਚਰਚਾ

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੌਜਵਾਨਾਂ ਨੂੰ ਸੰਬੋਧਨ ਕੀਤਾ। ਕੈਪਟਨ ਨੇ ਮਿਸ਼ਨ ਫਤਿਹ ਤਹਿਤ ਨੌਜਵਾਨਾਂ ਨਾਲ ਸਿੱਧਾ ਸੰਪਰਕ ਸਾਧਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰੋਨਾ ਦੇ ਮੁੱਦੇ 'ਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੌਰਾਨ ਵੈਕਸੀਨੇਸ਼ਨ ਦੇ ਬ੍ਰਾਂਡ ਅੰਬੈਸਡਰ ਸੋਨੂੰ ਸੂਦ ਵੀ ਸ਼ਾਮਲ ਹੋਏ। ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਮਿਸ਼ਨ ਫਤਿਹ ਦੌਰਾਨ ਆਰੰਭੇ ਪ੍ਰੋਗਰਾਮ ਮੁਤਾਬਿਕ ਪਿੰਡਾਂ 'ਚ ਕੰਮ ਕੀਤਾ ਜਾ ਰਿਹਾ ਹੈ। ਇਸ ਮੁਤਾਬਕ ਪਿੰਡਾਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਪੁੱਛ ਪ੍ਰਤੀਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : CBSE 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਨਤੀਜੇ ਮਗਰੋਂ ਮੁਹੱਈਆ ਨਹੀਂ ਹੋਵੇਗੀ ਇਹ ਸਹੂਲਤ

ਪਿੰਡਾਂ 'ਚ ਸੈਂਪਲਿੰਗ ਅਤੇ ਵੈਕਸੀਨ ਲਈ ਕੈਂਪ ਵੀ ਲਾਏ ਜਾ ਰਹੇ ਹਨ। ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਸੈਂਪਲਿੰਗ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੈਪਟਨ ਵੱਲੋਂ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਤਾਰੀਫ਼ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਕੰਮ ਨੂੰ ਅੱਗੇ ਵਧਾਉਣ ਲਈ ਹੱਲਾਸ਼ੇਰੀ ਦਿੱਤੀ ਗਈ।ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਪਿੰਡਾਂ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ‘ਕੋਰੋਨਾ ਮੁਕਤ ਪਿੰਡ’ ਲਈ ਇੱਕ ਸੁਚੱਜੀ ਮੁਹਿੰਮ ਚਲਾਈ ਜਾਵੇ। ਉਨ੍ਹਾਂ ਖੇਡ ਤੇ ਯੁਵਾ ਮਾਮਲੇ ਵਿਭਾਗ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤਾਂ ਦਿੱਤੀਆਂ ਕਿ ਅਜਿਹੇ ਆਰ. ਸੀ. ਵੀ. ਸਮੂਹ ਤੁਰੰਤ ਕਾਇਮ ਕੀਤੇ ਜਾਣ, ਜੋ ਕਿ ਕੋਰੋਨਾ ਖ਼ਿਲਾਫ਼ ਜੰਗ ਵਿੱਚ ਅਹਿਮ ਯੋਗਦਾਨ ਪਾਉਣ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪਿੰਡ ਦੇ ਸਰਪੰਚ ਦਾ ਅਜੀਬ ਫੁਰਮਾਨ, ਸ਼ਮਸ਼ਾਨ ਘਾਟ 'ਚ ਲਾਇਆ ਹਦਾਇਤਾਂ ਦਾ ਬੋਰਡ

ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਕਲੱਬ ਵੀ ਆਰ. ਸੀ. ਵੀ. ਬਣ ਸਕਦੇ ਹਨ ਅਤੇ ਇਸ ਤਰਾਂ ਇਨ੍ਹਾਂ ਵੱਲੋਂ ਕੋਵਿਡ ਖ਼ਿਲਾਫ਼ ਜੰਗ ਵਿਚ ਪੰਚਾਇਤਾਂ ਅਤੇ ਮਿਊਂਸਪਲਟੀਆਂ ਨੂੰ ਭਰਪੂਰ ਮਦਦ ਦਿੱਤੀ ਜਾ ਸਕਦੀ ਹੈ। ਸੂਬੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਭਰਪੂਰ ਹੁੰਗਾਰੇ ਸਦਕਾ ਹੀ ਤਿੰਨ ਹਫ਼ਤਿਆਂ ਦੌਰਾਨ ਸੂਬੇ ਵਿਚ ਕੋਵਿਡ ਦੇ ਮਾਮਲੇ 9,000 ਤੋਂ ਘਟ ਕੇ 4,000 ਤੱਕ ਹੀ ਰਹਿ ਗਏ ਹਨ ਪਰ ਇਸ ਵਾਰ ਪੇਂਡੂ ਖੇਤਰਾਂ ਉੱਤੇ ਕੋਵਿਡ ਦੀ ਜ਼ਿਆਦਾ ਮਾਰ ਹੋਣ ਕਾਰਨ ਸਥਿਤੀ ਅਜੇ ਵੀ ਗੰਭੀਰ ਹੈ।ਕਿ ਸਿਰਫ ਟੀਕਾਕਰਨ ਹੀ ਇਸ ਮਹਾਂਮਾਰੀ ਤੋਂ ਬਚਾਅ ਦਾ ਰਾਹ ਹੈ। ਇਸੇ ਕਰਕੇ ਹੀ ਟੀਕਿਆਂ ਦੀ ਮੰਗ ਵਧ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News