ਕੈਪਟਨ ਵੱਲੋਂ ''ਅਕਾਲੀ ਦਲ'' ਤੇ ''ਆਪ'' ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

06/08/2021 8:43:51 AM

ਚੰਡੀਗੜ੍ਹ, ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਸੂਬੇ ’ਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਸਰਗਰਮੀਆਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਮਹਾਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਉਲੰਘਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਇਸ ਕਾਨੂੰਨ ਤਹਿਤ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ 23ਵੇਂ ਜ਼ਿਲ੍ਹੇ 'ਮਾਲੇਰਕੋਟਲਾ' ਲਈ ਕੈਪਟਨ ਨੇ ਕੀਤੇ ਵੱਡੇ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਲੋਕ ਵਿਆਹਾਂ ਤੇ ਸਸਕਾਰਾਂ ਤੱਕ ਵਿਚ ਵੀ ਇਕੱਠੇ ਨਹੀਂ ਹੋ ਸਕਦੇ ਤਾਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ।

ਇਹ ਵੀ ਪੜ੍ਹੋ : ਸਵਿੱਫਟ ਕਾਰ 'ਚ ਸਵਾਰ 2 ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੀ ਮੌਤ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਧਰਨਾ ਦੇ ਕੇ ਵੀਕੈਂਡ ਕਰ਼ਫਿਊ ਦੀ ਉਲੰਘਣਾ ਕੀਤੀ ਗਈ।

ਇਹ ਵੀ ਪੜ੍ਹੋ : ਕੈਪਟਨ ਦੇ ਜ਼ਿਲ੍ਹੇ 'ਚ ਅੱਧੀ ਰਾਤੀਂ ਵੱਡੀ ਵਾਰਦਾਤ, CCTV 'ਚ ਕੈਦ ਹੋਇਆ ਖ਼ੌਫਨਾਕ ਵਾਕਿਆ

ਉਨ੍ਹਾਂ ਕਿਹਾ ਕਿ ਇਹ ਵੇਲਾ ਸਿਆਸੀ ਖੇਡ ਖੇਡਣ ਜਾਂ ਗੰਦੀ ਸਿਆਸਤ ਕਰਨ ਦਾ ਨਹੀਂ, ਸਗੋਂ ਮਹਾਮਾਰੀ ਦਾ ਮਿਲ ਕੇ ਖ਼ਾਤਮਾ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਿਛਲੇ ਕਾਫੀ ਸਮੇਂ ਤੋਂ ਸਿਆਸੀ ਇਕੱਠ ਨਹੀਂ ਕੀਤੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 

Babita

This news is Content Editor Babita