ਵੱਡੀ ਖ਼ਬਰ : ''ਕੇਜਰੀਵਾਲ'' ਦੀ ਪ੍ਰੈੱਸ ਵਾਰਤਾ ਨੂੰ ਮਨਜ਼ੂਰੀ ਨਾ ਦੇਣ ਬਾਰੇ ਕੈਪਟਨ ਦਾ ਬਿਆਨ ਆਇਆ ਸਾਹਮਣੇ
Monday, Jun 28, 2021 - 04:31 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਸਾਰੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਿਆ ਗਿਆ ਹੈ, ਜਿਨ੍ਹਾਂ 'ਚ ਇਹ ਕਿਹਾ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ 'ਚ ਪ੍ਰੈੱਸ ਕਾਨਫਰੰਸ ਕਰਨ ਦੀ ਮਨਜ਼ੂਰੀ ਪੰਜਾਬ ਮੁੱਖ ਮੰਤਰੀ ਦਫ਼ਤਰ ਵੱਲੋਂ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੀਨ 'ਚ ਪਹਿਲੇ 'ਕੋਵਿਡ' ਕੇਸ ਦੀ ਤਾਰੀਖ਼ ਬਾਰੇ ਵਿਗਿਆਨੀਆਂ ਨੇ ਕੀਤਾ ਵੱਡਾ ਦਾਅਵਾ
ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਪੂਰੀ ਤਰ੍ਹਾਂ ਸੱਚ ਨਹੀਂ ਹੈ। ਜੇਕਰ ਅਸੀਂ ਕੁੱਝ ਦਿਨ ਪਹਿਲਾਂ ਕੇਜਰੀਵਾਲ ਨੂੰ ਰੈਲੀ ਕਰਨ ਦੀ ਇਜਾਜ਼ਤ ਦੇ ਸਕਦੇ ਹਾਂ ਤਾਂ ਫਿਰ ਅਸੀਂ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਕਿਉਂ ਰੋਕਾਂਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਦਿੱਲੀ ਦੀ ਤਰਜ਼ 'ਤੇ ਪੰਜਾਬ ਲਈ ਵੱਡੇ ਐਲਾਨ ਕਰਨਗੇ 'ਕੇਜਰੀਵਾਲ'
ਕੈਪਟਨ ਨੇ ਕਿਹਾ ਕਿ ਜੇਕਰ ਕੇਜਰੀਵਾਲ ਚਾਹੁੰਦੇ ਹਨ ਤਾਂ ਮੈਨੂੰ ਉਨ੍ਹਾਂ ਲਈ ਦੁਪਿਹਰ ਦੇ ਖਾਣੇ ਦਾ ਪ੍ਰਬੰਧ ਕਰਨ 'ਚ ਖ਼ੁਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਡਰਾਮਾ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 29 ਤਾਰੀਖ਼ ਨੂੰ ਚੰਡੀਗੜ੍ਹ ਆ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਕੇਜਰੀਵਾਲ' ਪੰਜਾਬ ਭਵਨ ਵਿਖੇ 29 ਤਾਰੀਖ਼ ਨੂੰ ਨਹੀਂ ਕਰ ਸਕਣਗੇ 'ਪ੍ਰੈੱਸ ਕਾਨਫਰੰਸ'
ਇੱਥੇ ਉਨ੍ਹਾਂ ਦਾ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ ਪਰ ਇਸ ਦੌਰਾਨ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕੈਪਟਨ ਵੱਲੋਂ ਇਨ੍ਹਾਂ ਸਾਰੀਆਂ ਖ਼ਬਰਾਂ ਦਾ ਖੰਡਨ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ