ਰਾਹੁਲ-ਸਿੱਧੂ ਦੀ ਮੁਲਾਕਾਤ ਮਗਰੋਂ ਭਖਿਆ ਪੰਜਾਬ ''ਚ ਸਿਆਸੀ ਪਾਰਾ, ''ਕੈਪਟਨ'' ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ (ਤਸਵੀਰਾਂ)

Friday, Jul 02, 2021 - 07:53 AM (IST)

ਰਾਹੁਲ-ਸਿੱਧੂ ਦੀ ਮੁਲਾਕਾਤ ਮਗਰੋਂ ਭਖਿਆ ਪੰਜਾਬ ''ਚ ਸਿਆਸੀ ਪਾਰਾ, ''ਕੈਪਟਨ'' ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ (ਤਸਵੀਰਾਂ)

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਦਿੱਲੀ ਵਿਚ ਨਵਜੋਤ ਸਿੰਘ ਸਿੱਧੂ ਦੀ ਰਾਹੁਲ-ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਵਿਚ ਵੀ ਸਿਆਸੀ ਪਾਰਾ ਭਖ ਗਿਆ ਹੈ। ਵੀਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਕਰੀਬ 6 ਮੰਤਰੀਆਂ, ਸੰਸਦ ਮੈਂਬਰ, ਵਿਧਾਇਕਾਂ ਸਮੇਤ ਕਰੀਬ 35 ਕਾਂਗਰਸੀ ਆਗੂਆਂ ਦੇ ਨਾਲ ਲੰਚ ਕੀਤਾ। ਇਸ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਵੱਡਾ ਸ਼ਕਤੀ-ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਰਹੀ ਕਿ ਲੰਚ ਵਿਚ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਮਗਰੋਂ 'ਪਾਵਰਕਾਮ' ਦੀ ਵੱਡੀ ਅਪੀਲ, '3 ਦਿਨਾਂ ਤੱਕ ਬੰਦ ਰੱਖੋ AC'  

PunjabKesari

ਅਸ਼ਵਨੀ ਸੇਖੜੀ ਨੇ ਹਾਲ ਹੀ ਵਿਚ ਦੋਸ਼ ਲਾਇਆ ਸੀ ਕਿ ਪੰਜਾਬ ਵਿਚ ਜਾਣ-ਬੁੱਝ ਕੇ ਹਿੰਦੂ ਲੀਡਰਸ਼ਿਪ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਸੇਖੜੀ ਦੇ ਕਾਂਗਰਸ ਛੱਡਣ ਦੀਆਂ ਚਰਚਾਵਾਂ ਗਰਮ ਹੋਈਆਂ ਸਨ ਪਰ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕਰ ਕੇ ਮਸਲੇ ਨੂੰ ਸੁਲਝਾ ਲਿਆ ਸੀ। ਉੱਧਰ, ਇਸ ਲੰਚ ਤੋਂ ਪਹਿਲਾਂ ਮੁੱਖ ਮੰਤਰੀ ਨੇ ਤਮਾਮ ਆਗੂਆਂ ਨਾਲ ਬੈਠਕ ਕੀਤੀ। ਮੰਤਰੀ ਸੁੰਦਰ ਸ਼ਿਆਮ ਅਰੋੜਾ, ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੈਇੰਦਰ ਸਿੰਗਲਾ, ਓ. ਪੀ. ਸੋਨੀ ਅਤੇ ਖੇਡ ਮੰਤਰੀ ਤੋਂ ਇਲਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ, ਵਿਧਾਇਕ ਰਾਜਕੁਮਾਰ ਵੇਰਕਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਸਮੇਤ ਤਮਾਮ ਆਗੂਆਂ ਨਾਲ ਮੁੱਖ ਮੰਤਰੀ ਨੇ ਲੰਬੀ ਚਰਚਾ ਕੀਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਿਜਲੀ ਸੰਕਟ' ਦਰਮਿਆਨ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ

PunjabKesari

ਬੈਠਕ ਨੂੰ ਲੈ ਕੇ ਮੁੱਖ ਮੰਤਰੀ ਦਫ਼ਤਰ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਨੇ ਸ਼ਹਿਰੀ ਖੇਤਰ ਨਾਲ ਸਬੰਧ ਰੱਖਣ ਵਾਲੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਹੈ। ਇਸ ਦੌਰਾਨ ਗਰਾਊਂਡ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਆਗੂਆਂ ਦੇ ਸੁਝਾਅ ਵੀ ਲਏ ਗਏ ਹਨ। ਉਥੇ ਹੀ, ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਇਸ ਬੈਠਕ ਦੇ ਜ਼ਰੀਏ ਮੁੱਖ ਮੰਤਰੀ ਨੇ ਇਕ ਤੀਰ ਨਾਲ ਕਈ ਨਿਸ਼ਾਨੇ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਪਹਿਲਾ ਇਹ ਕਿ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਆਗੂਆਂ ਨਾਲ ਬੈਠਕ ਕਰ ਕੇ ਸ਼ਹਿਰੀ ਵੋਟ ਬੈਂਕ ਨੂੰ ਕੈਸ਼ ਕਰਨ ਦੇ ਨਾਲ-ਨਾਲ ਹਿੰਦੂ ਲੀਡਰਸ਼ਿਪ ਨੂੰ ਲੈ ਕੇ ਉੱਠਣ ਵਾਲੀਆਂ ਤਮਾਮ ਚਰਚਾਵਾਂ ’ਤੇ ਵਿਰਾਮ ਲਗਾਉਣ ਦੀ ਜ਼ੋਰਦਾਰ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਲੈਕ ਆਊਟ', 9 ਸਾਲ ਬਾਅਦ ਲੱਗੇ ਅਣ-ਐਲਾਨੇ ਅਮਰਜੈਂਸੀ 'ਬਿਜਲੀ ਕੱਟ'

ਦੂਜਾ 6 ਮੰਤਰੀਆਂ ਸਮੇਤ ਸੀਨੀਅਰ ਆਗੂਆਂ ਨਾਲ ਬੈਠਕ ਕਰ ਕੇ ਆਪਣੇ ਵਿਰੋਧੀ ਖੇਮੇ ਨੂੰ ਸੰਦੇਸ਼ ਦੇ ਦਿੱਤੇ ਹਨ ਕਿ ਉਨ੍ਹਾਂ ਦੇ ਤਰਕਸ਼ ਵਿਚ ਕਾਫ਼ੀ ਤੀਰ ਹਨ। ਸਿਆਸੀ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਮੁੱਖ ਮੰਤਰੀ ਨੇ ਇਸ ਬੈਠਕ ਜ਼ਰੀਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੱਧਰ ’ਤੇ ਹੋਣ ਵਾਲੇ ਫੇਰਬਦਲ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵੀ ਤਸਵੀਰ ਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਨੇ ਇਸ ਬੈਠਕ ਜ਼ਰੀਏ ਸੁਨੇਹਾ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਫੇਰਬਦਲ ਵਿਚ ਹਿੰਦੂ ਲੀਡਰਸ਼ਿਪ ਨੂੰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ। ਇਹ ਸੰਦੇਸ਼ ਇਸ ਲਈ ਵੀ ਅਹਿਮ ਹੈ ਕਿਉਂਕਿ ਸਿੱਧੂ ਦੀ ਰਾਹੁਲ-ਪ੍ਰਿਯੰਕਾ ਨਾਲ ਮੁਲਾਕਾਤ ਤੋਂ ਬਾਅਦ ਇੱਕ ਚਰਚਾ ਇਹ ਹੈ ਕਿ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਅਹਿਮ ਜ਼ਿੰਮੇਵਾਰੀ ਮਿਲ ਸਕਦੀ ਹੈ।    
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ 


author

Babita

Content Editor

Related News