ਮੁੱਖ ਮੰਤਰੀ ਵੱਲੋਂ ਸਾਬਕਾ DGP 'ਮੁਹੰਮਦ ਇਜ਼ਹਾਰ ਆਲਮ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Tuesday, Jul 06, 2021 - 01:46 PM (IST)

ਮੁੱਖ ਮੰਤਰੀ ਵੱਲੋਂ ਸਾਬਕਾ DGP 'ਮੁਹੰਮਦ ਇਜ਼ਹਾਰ ਆਲਮ  ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ. ਜੀ. ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁਹੰਮਦ ਇਜ਼ਹਾਰ ਆਲਮ ਅੱਜ ਸਵੇਰੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਵਸੇ। 

ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ''ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ, ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।" ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।  


author

Babita

Content Editor

Related News