ਅਹਿਮ ਖ਼ਬਰ : ਪੰਜਾਬ 'ਚ ਬਿਜਲੀ ਸਮਝੌਤਿਆਂ ਬਾਰੇ ਕੈਪਟਨ ਨੇ PSPCL ਨੂੰ ਜਾਰੀ ਕੀਤੇ ਇਹ ਹੁਕਮ

Thursday, Jul 29, 2021 - 10:21 AM (IST)

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ.ਐੱਲ.) ਨੂੰ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ. ਪੀ. ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ 'ਤੇ ਖਰੀਆਂ ਨਹੀਂ ਉਤਰੀਆਂ।

ਇਹ ਵੀ ਪੜ੍ਹੋ : ਵਿਆਹ ਦੀਆਂ ਲਾਵਾਂ ਲੈ ਰਹੇ ਮੁੰਡੇ-ਕੁੜੀ ਨੂੰ ਕੀਤਾ ਅਗਵਾ, CCTV 'ਚ ਕੈਦ ਹੋਈ ਸਾਰੀ ਘਟਨਾ (ਵੀਡੀਓ)

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫ਼ਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਸ ਦੇ ਪੀ. ਪੀ. ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ। ਉਨ੍ਹਾਂ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ. ਪੀ. ਪੀਜ਼) ਜੋ ਮੁੱਢਲੇ ਤੌਰ ’ਤੇ ਸੂਬੇ ਦੀ ਖ਼ਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਹੁਣ ਪ੍ਰੀ-ਪੇਡ ਹੋ ਜਾਣਗੇ ਸਭ ਦੇ 'ਮੀਟਰ'

ਉਨਾਂ ਪੀ. ਐੱਸ. ਪੀ. ਸੀ. ਐੱਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕ ਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ, ਜਿਨ੍ਹਾਂ ਦਾ ਸੂਬੇ ਨੂੰ ਕੋਈ ਫ਼ਾਇਦਾ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ।

ਇਹ ਵੀ ਪੜ੍ਹੋ : ਆਪਣਿਆਂ ਤੋਂ ਸਤਾਏ ਬਜ਼ੁਰਗ ਨੇ ਬਿਰਧ ਆਸ਼ਰਮ 'ਚ ਲਿਆ ਫ਼ਾਹਾ, ਖ਼ੁਦਕੁਸ਼ੀ ਨੋਟਾਂ 'ਚ ਦੱਸਿਆ ਮਰਨ ਦਾ ਕਾਰਨ

ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁੱਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News