ਰਾਜਪਾਲ ਨਾਲ ਮੁਲਾਕਾਤ ਕਰਨ ਪੁੱਜੇ ''ਕੈਪਟਨ'', ਮੰਤਰੀ ਮੰਡਲ ''ਚ ਫੇਰਬਦਲ ਸਬੰਧੀ ਹੋ ਸਕਦੈ ਫ਼ੈਸਲਾ

Monday, Aug 02, 2021 - 01:00 PM (IST)

ਰਾਜਪਾਲ ਨਾਲ ਮੁਲਾਕਾਤ ਕਰਨ ਪੁੱਜੇ ''ਕੈਪਟਨ'', ਮੰਤਰੀ ਮੰਡਲ ''ਚ ਫੇਰਬਦਲ ਸਬੰਧੀ ਹੋ ਸਕਦੈ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਪੁੱਜੇ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਕੋਈ ਫ਼ੈਸਲਾ ਆ ਸਕਦਾ ਹੈ।

ਇਹ ਵੀ ਪੜ੍ਹੋ : ਪਟਿਆਲਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਦੇ ਛਾਪੇ ਦੌਰਾਨ ਔਰਤਾਂ ਸਣੇ 8 ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਾਫ਼ ਕੀਤਾ ਸੀ ਕਿ ਪੰਜਾਬ 'ਚ ਮੰਤਰੀ ਮੰਡਲ 'ਚ ਫੇਰਬਦਲ ਕਾਂਗਰਸ ਹਾਈਕਮਾਨ ਦੀ ਸਹਿਮਤੀ ਨਾਲ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ ਮੰਤਰੀ ਮੰਡਲ ਦੇ ਫੇਰਬਦਲ ਬਾਰੇ ਚਰਚਾ ਕਰਨਗੇ।

ਇਹ ਵੀ ਪੜ੍ਹੋ : ਹੈਵਾਨੀਅਤ ਦੀ ਹੱਦ : ਜ਼ਿੰਦਾ ਕਤੂਰੇ ਨੂੰ ਤਪਦੇ ਤੰਦੂਰ 'ਚ ਸੁੱਟਿਆ, CCTV 'ਚ ਕੈਦ ਹੋਈ ਸਾਰੀ ਘਟਨਾ

ਹਾਲਾਂਕਿ ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਜਾਂ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਕੋਈ ਨਿਰਧਾਰਿਤ ਤਾਰੀਖ਼ ਨਹੀਂ ਦੱਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News