ਅਫ਼ਗਾਨਿਸਤਾਨ ਦੇ ਗੁਰੂਘਰਾਂ ''ਚ ਫਸੇ ਸਿੱਖਾਂ ਲਈ ਕੈਪਟਨ ਚਿੰਤਤ, ਵਿਦੇਸ਼ ਮੰਤਰੀ ਨੂੰ ਕੀਤੀ ਖ਼ਾਸ ਅਪੀਲ
Monday, Aug 16, 2021 - 12:42 PM (IST)
ਚੰਡੀਗੜ੍ਹ : ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਫ਼ਗਾਨਿਸਤਾਨ ਦੇ ਗੁਰੂਘਰਾਂ 'ਚ ਫਸੇ ਕਰੀਬ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਕੱਢਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਉੱਥੇ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਨੇ 'ਪਰਗਟ ਸਿੰਘ' ਨੂੰ ਨਿਯੁਕਤ ਕੀਤਾ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ
ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਵਾਪਸ ਲਿਆਉਣ ਲਈ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।ਜ਼ਿਕਰਯੋਗ ਹੈ ਕਿ ਪੂਰੇ ਅਫ਼ਗਾਨਿਤਸਾਨ 'ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ।
ਇਸ ਮਗਰੋਂ ਉੱਥੇ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ ਅਤੇ ਲੋਕ ਜਲਦੀ ਤੋਂ ਜਲਦੀ ਸੁਰੱਖਿਅਤ ਥਾਂ 'ਤੇ ਜਾਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ