ਅਹਿਮ ਖ਼ਬਰ : 'ਕੈਪਟਨ' ਨੇ ਤੁਰੰਤ ਮੰਨੀ ਨਵਜੋਤ ਸਿੱਧੂ ਦੀ ਮੰਗ, ਮੰਤਰੀਆਂ ਨੂੰ ਨਿਰਦੇਸ਼ ਦਿੰਦਿਆਂ ਲਾਈ ਖ਼ਾਸ ਡਿਊਟੀ

Friday, Aug 20, 2021 - 12:22 PM (IST)

ਚੰਡੀਗੜ੍ਹ (ਅਸ਼ਵਨੀ, ਰਮਨਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਨੂੰ ਸਿਸਵਾਂ ਫਾਰਮ ਹਾਊਸ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਮੰਤਰੀਆਂ ਦੀ ਰੋਜ਼ਾਨਾ ਵਰਕਰਾਂ ਨਾਲ ਮੁਲਾਕਾਤ ਦੀ ਮੰਗ ਕੀਤੀ ਗਈ। ਸਿੱਧੂ ਦੀ ਮੰਗ ਨੂੰ ਤੁਰੰਤ ਮੰਨਦਿਆਂ ਕੈਪਟਨ ਨੇ ਆਪਣੇ ਮੰਤਰੀਆਂ ਦੀਆਂ ਪੰਜਾਬ ਕਾਂਗਰਸ ਭਵਨ ਵਿਖੇ ਡਿਊਟੀਆਂ ਲਾ ਦਿੱਤੀਆਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਮੇਧ ਸੈਣੀ ਮਾਮਲੇ 'ਚ 'ਰੰਧਾਵਾ' ਦਾ ਆਪਣੀ ਹੀ ਸਰਕਾਰ 'ਤੇ ਨਿਸ਼ਾਨਾ, 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ

PunjabKesari

ਕੈਪਟਨ ਵੱਲੋਂ ਆਪਣੇ ਮੰਤਰੀਆਂ ਨੂੰ ਰੋਜ਼ਾਨਾ ਪੰਜਾਬ ਕਾਂਗਰਸ ਭਵਨ ਵਿਖੇ ਬੈਠਕ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮੰਤਰੀ ਪਾਰਟੀ ਵਰਕਰਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਕੈਪਟਨ ਦੇ ਨਿਰਦੇਸ਼ਾਂ ਮੁਤਾਬਕ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮੰਤਰੀ ਪੰਜਾਬ ਕਾਂਗਰਸ ਭਵਨ ਵਿਖੇ ਮੌਜੂਦ ਰਹਿਣਗੇ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਗੇ। ਜੇਕਰ ਕਿਸੇ ਖ਼ਾਸ ਦਿਨ ਲਈ ਤਾਇਨਾਤ ਮੰਤਰੀ ਕਿਸੇ ਕਾਰਨ ਉੱਥੇ ਮੌਜੂਦ ਰਹਿਣ ’ਚ ਅਸਮਰੱਥ ਰਹਿੰਦੇ ਹਨ ਤਾਂ ਉਹ ਕਿਸੇ ਹੋਰ ਮੰਤਰੀ ਨਾਲ ਸਲਾਹ ਕਰ ਕੇ ਆਪਣਾ ਬਦਲ ਮੁਹੱਈਆ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਬੰਧ ਹਫ਼ਤੇ ਵਿੱਚ ਪੰਜ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਦੇ ਅਹੁਦੇਦਾਰਾਂ ਦਰਮਿਆਨ ਬਿਹਤਰ ਤਾਲਮੇਲ ਬਣੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ DGP 'ਮੁਹੰਮਦ ਮੁਸਤਫ਼ਾ' ਦੀ ਸਿਆਸੀ ਪਾਰੀ, ਨਵਜੋਤ ਸਿੱਧੂ ਦੀ ਟੀਮ 'ਚ ਹੋਏ ਸ਼ਾਮਲ    

10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ 'ਤੇ ਜਤਾਈ ਸਹਿਮਤੀ
ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲ ਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 10 ਮੈਂਬਰੀ ‘ਰਣਨੀਤਿਕ ਨੀਤੀ ਸਮੂਹ’ ਕਾਇਮ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਸਮੂਹ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਨਗੇ ਅਤੇ ਸਥਾਨਕ ਸਰਕਾਰ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ, ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਚਾਰ ਵਰਕਿੰਗ ਪ੍ਰਧਾਨਾਂ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਤੇ ਪਰਗਟ ਸਿੰਘ ਤੋਂ ਇਸ ਸਮੂਹ ਦੇ ਮੈਂਬਰ ਹੋਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿਸਵਾਂ ਹਾਊਸ ਵਿਖੇ ਕੈਪਟਨ ਨੂੰ ਮਿਲੇ 'ਨਵਜੋਤ ਸਿੱਧੂ', ਚਿੱਠੀ ਸੌਂਪ ਕੇ ਕੀਤੀ ਇਹ ਮੰਗ    

ਇਸ ਸਮੂਹ ਵੱਲੋਂ ਹੋਰ ਮੰਤਰੀਆਂ ਅਤੇ ਮਾਹਰਾਂ ਦੇ ਲੋੜ ਅਨੁਸਾਰ ਸਲਾਹ-ਮਸ਼ਵਰੇ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਵੱਖੋ-ਵੱਖ ਪਹਿਲ ਕਦਮੀਆਂ ਬਾਰੇ ਵਿਚਾਰ-ਚਰਚਾ ਅਤੇ ਸਮੀਖਿਆ ਹੋਵੇਗੀ ਅਤੇ ਇਸ ਤੋਂ ਇਲਾਵਾ ਇਨ੍ਹਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਸੁਝਾਅ ਵੀ ਦਿੱਤੇ ਜਾਣਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News