ਸੁਮੇਧ ਸੈਣੀ ਮਾਮਲੇ 'ਤੇ ਪੰਜਾਬ ਕਾਂਗਰਸ 'ਚ ਛਿੜੀ ਸਿਆਸੀ ਜੰਗ, ਹੁਣ ਕੈਪਟਨ ਦਾ ਰੰਧਾਵਾ ਨੂੰ ਮੋੜਵਾਂ ਜਵਾਬ

Friday, Aug 20, 2021 - 12:54 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਰਿਹਾਈ ਦੇ ਹੁਕਮਾਂ ਮਗਰੋਂ ਪੰਜਾਬ ਕਾਂਗਰਸ 'ਚ ਸਿਆਸੀ ਜੰਗ ਛਿੜ ਗਈ ਹੈ। ਇਸ ਮਾਮਲੇ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ 3 ਅਫ਼ਸਰਾਂ ਨੂੰ ਹਟਾਉਣ ਬਾਰੇ ਬਿਆਨ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋੜਵਾਂ ਜਵਾਬ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਾਰੇ ਕੈਬਨਿਟ ਮੰਤਰੀਆਂ ਅਤੇ ਪਾਰਟੀ ਸਹਿਯੋਗੀਆਂ ਨੂੰ ਸਲਾਹ ਹੈ ਕਿ ਬਿਆਨ ਜਾਰੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕੀਤੀ ਜਾਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਮੇਧ ਸੈਣੀ ਮਾਮਲੇ 'ਚ 'ਰੰਧਾਵਾ' ਦਾ ਆਪਣੀ ਹੀ ਸਰਕਾਰ 'ਤੇ ਨਿਸ਼ਾਨਾ, 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ

PunjabKesari

ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਸੁਝਾਅ ਹੈ ਕਿ ਸਾਰੇ ਮੁੱਦਿਆਂ ਅਤੇ ਖ਼ਾਸ ਕਰਕੇ ਸੰਵੇਦਨਸ਼ੀਲ ਮੁੱਦਿਆਂ 'ਤੇ ਬਿਆਨ ਜਨਤਕ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਵਿਚਾਰ-ਚਰਚਾ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਨੇ ਤੁਰੰਤ ਮੰਨੀ ਨਵਜੋਤ ਸਿੱਧੂ ਦੀ ਮੰਗ, ਮੰਤਰੀਆਂ ਨੂੰ ਨਿਰਦੇਸ਼ ਦਿੰਦਿਆਂ ਲਾਈ ਖ਼ਾਸ ਡਿਊਟੀ

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਮੁੱਦਿਆਂ ਸਬੰਧੀ ਵਿਚਾਰ ਜਨਤਕ ਕਰਨ ਤੋਂ ਪਹਿਲਾਂ ਪਾਰਟੀ ਫੋਰਮ 'ਤੇ ਰੱਖੇ ਜਾਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਜਵਾਬ ਦਿੰਦਿਆਂ ਬਾਕੀ ਸਾਰੇ ਮੰਤਰੀਆਂ ਨੂੰ ਵੀ ਨਸੀਹਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿਸਵਾਂ ਹਾਊਸ ਵਿਖੇ ਕੈਪਟਨ ਨੂੰ ਮਿਲੇ 'ਨਵਜੋਤ ਸਿੱਧੂ', ਚਿੱਠੀ ਸੌਂਪ ਕੇ ਕੀਤੀ ਇਹ ਮੰਗ

ਦੱਸਣਯੋਗ ਹੈ ਕਿ ਸੁਖਜਿੰਦਰ ਰੰਧਾਵਾ ਵੱਲੋਂ ਸ਼ੁੱਕਰਵਾਰ ਸਵੇਰੇ ਟਵੀਟ ਕਰਕੇ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ 'ਚ ਨਾਕਾਮ ਰਹਿਣ 'ਤੇ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਅਤੇ ਚੀਫ਼ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ, ਜਿਸ ਤੋਂ ਬਾਅਦ ਕੈਪਟਨ ਵੱਲੋਂ ਰੰਧਾਵਾ ਨੂੰ ਜਵਾਬ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News