ਕੈਪਟਨ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ UK ਤੋਂ ਵਾਪਸ ਲਿਆਉਣ ਦੀ ਮੰਗ

08/25/2021 2:46:19 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ. ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਨੂੰ ਵਾਪਸ ਲਿਆਉਣ ਲਈ ਯੂ. ਕੇ. ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ। ਇਨ੍ਹਾਂ ਨਿੱਜੀ ਚੀਜ਼ਾਂ 'ਚ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂ. ਕੇ. ਦੀ ਸਰਕਾਰ ਕੋਲ ਚੁੱਕਿਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਆਪਣੀ ਸ਼ਰਧਾਂਜਲੀ ਦੇ ਸਕੇ।

ਇਹ ਵੀ ਪੜ੍ਹੋ : ਪਟਵਾਰੀ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਟੁੱਟੀ ਆਸ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

PunjabKesari

ਪੱਤਰ ਵਿਚ ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ, ‘ਤੁਹਾਨੂੰ ਪਤਾ ਹੋਵੇਗਾ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਬ੍ਰਿਟਿਸ਼ ਹਕੂਮਤ ਵੱਲੋਂ ਕੀਤੀ ਗਈ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਜਲ੍ਹਿਆਂਵਾਲਾ ਬਾਗ ਵਿਖੇ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ, ਇਹ ਓਹੀ ਪਿਸਤੌਲ ਹੈ, ਜਿਸ ਨਾਲ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ।’

ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ 'ਤੇ ਪੰਜਾਬ ਦੇ ਮੰਤਰੀਆਂ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

PunjabKesari

ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਹ ਵੀ ਪਤਾ ਲੱਗਾ ਹੈ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ, ਜਿਸ ਨੂੰ ਕਿ ਭਾਰਤ ਵਾਪਸ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।’
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News