ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਕੈਪਟਨ ਵੱਲੋਂ ਸਮਾਜਿਕ ਸੁਰੱਖਿਆ ਤਹਿਤ ਵਧਾਈ ਪੈਨਸ਼ਨ ਦੀ ਸ਼ੁਰੂਆਤ
Tuesday, Aug 31, 2021 - 04:15 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਦੇ ਤਹਿਤ ਹੁਣ ਸੂਬੇ ਦੇ 27 ਲੱਖ ਦੇ ਕਰੀਬ ਬਜ਼ੁਰਗਾਂ, ਵਿਧਵਾ ਬੀਬੀਆਂ ਅਤੇ ਹੋਰ ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ 1500 ਰੁਪਏ ਮਹੀਨੇਵਾਰ ਪੈਨਸ਼ਨ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਦੀ ਵਿਗੜੀ ਸਿਹਤ, ਮੋਹਾਲੀ ਦੇ ਹਸਪਤਾਲ 'ਚ ਕਰਵਾਇਆ ਦਾਖ਼ਲ
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਚੋਣ ਮੈਨੀਫੈਸਟੋ 'ਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ 'ਚ ਚੰਦਰ ਬਾਬੂ ਨਾਇਡੂ ਨੇ ਚੋਣ ਮੈਨੀਫੈਸਟੋ ਦੇ ਵਾਅਦੇ ਪੂਰੇ ਕਰਨ ਦਾ ਰਿਕਾਰਡ ਕਾਇਮ ਕੀਤਾ ਸੀ ਪਰ ਹੁਣ ਸੂਬੇ ਦੀ ਕਾਂਗਰਸ ਸਰਕਾਰ ਚੋਣ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਨੂੰ 90 ਫ਼ੀਸਦੀ ਤੱਕ ਪੂਰਾ ਕੀਤੇ ਜਾਣ ਦੇ ਨੇੜੇ ਹੈ।
ਉਨ੍ਹਾਂ ਕਿਹਾ ਇਸ ਸਾਲ ਦੇ ਅਖ਼ੀਰ ਤੱਕ ਜਨਤਾ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਉਨ੍ਹਾਂ ਦਾ ਇਹ ਵਾਅਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ