ਆਮਦਨ ਟੈਕਸ ਮਾਮਲੇ ''ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ, ਅਦਾਲਤ ਨੇ ਸੁਣਾਇਆ ਇਹ ਹੁਕਮ
Thursday, Sep 09, 2021 - 08:43 AM (IST)
ਚੰਡੀਗੜ੍ਹ/ਲੁਧਿਆਣਾ (ਹਾਂਡਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਲੁਧਿਆਣਾ ਦੀ ਸੀ. ਜੇ. ਐੱਮ. ਕੋਰਟ ਵਿਚ ਚੱਲ ਰਹੇ ਆਮਦਨ ਟੈਕਸ ਚੋਰੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਲੁਧਿਆਣਾ ਸੀ. ਜੇ. ਐੱਮ. ਵਲੋਂ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੈਟ) ਨੂੰ ਜੁਡੀਸ਼ੀਅਲ ਰਿਕਾਰਡ ਦੀ ਇੰਸਪੈਕਸ਼ਨ ਕਰਨ ਦੇ ਜੋ ਹੁਕਮ ਜਾਰੀ ਕੀਤੇ ਸਨ, ਉਸ ’ਤੇ ਰੋਕ ਲਗਾ ਦਿੱਤੀ ਹੈ ਅਤੇ ਈ.ਡੀ. ਅਤੇ ਆਮਦਨ ਟੈਕਸ ਵਿਭਾਗ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਰੇ 'ਬੱਸ ਅੱਡੇ' 9 ਸਤੰਬਰ ਨੂੰ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਮਾਮਲੇ ਵਿਚ ਹੁਣ ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਈ. ਡੀ. ਨੂੰ ਆਮਦਨ ਟੈਕਸ ਅਤੇ ਮਾਮਲੇ ਦਾ ਜੁਡੀਸ਼ੀਅਲ ਰਿਕਾਰਡ ਦੀ ਜਾਂਚ ਕਰਨ ਦੀ ਮਨਜ਼ੂਰੀ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦੀ ਲੜਾਈ ਬਾਰੇ ਹਰੀਸ਼ ਰਾਵਤ ਦੇ ਨਵੇਂ ਬਿਆਨ ਕਾਰਨ ਗਰਮਾਈ ਸਿਆਸਤ, ਜਾਣੋ ਕੀ ਬੋਲੇ
ਜਸਟਿਸ ਜੀ. ਐੱਸ. ਸੰਧੇਵਾਲੀਆ ਨੇ ਆਮਦਨ ਟੈਕਸ ਵਿਭਾਗ ਅਤੇ ਈ. ਡੀ. ਨੂੰ ਨੋਟਿਸ ਜਾਰੀ ਕਰ ਕੇ 4 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ। ਸੁਣਵਾਈ ਹੋਣ ਤਕ ਲੁਧਿਆਣਾ ਜ਼ਿਲ੍ਹਾ ਅਦਾਲਤ ਇਸ ਮਾਮਲੇ ਵਿਚ ਸੁਣਵਾਈ ਨਹੀਂ ਕਰੇਗੀ, ਨਾ ਹੀ ਕੋਈ ਹੁਕਮ ਹੀ ਪਾਸ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ