ਕੈਪਟਨ ਵੱਲੋਂ ਵਿਧਾਇਕ ਦਲ ਦੀ ਮੀਟਿੰਗ ''ਚ ਜਾਣ ਤੋਂ ਇਨਕਾਰ! ਗਵਰਨਰ ਨਾਲ ਕਰ ਸਕਦੇ ਨੇ ਮੁਲਾਕਾਤ
Saturday, Sep 18, 2021 - 03:03 PM (IST)
ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਤੋਂ ਮਗਰੋਂ ਪੰਜਾਬ ਕਾਂਗਰਸ 'ਚ ਸਿਆਸੀ ਭੂਚਾਲ ਆ ਗਿਆ ਹੈ। ਜਿੱਥੇ ਪੰਜਾਬ ਦਾ ਮੁੱਖ ਮੰਤਰੀ ਬਦਲਣ ਦੀ ਗੱਲ ਸਾਹਮਣੇ ਆ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ’ਚ ਦੇਰ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਬੁਲਾਈ ਵਿਧਾਇਕ ਦਲ ਦੀ ਬੈਠਕ
ਫਿਲਹਾਲ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਸਵਾਂ ਫਾਰਮ ਹਾਊਸ ਤੋਂ ਰਵਾਨਾ ਹੋ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਕੈਪਟਨ ਵੱਲੋਂ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ
ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਵਰਨਰ ਨੂੰ ਅਸਤੀਫ਼ਾ ਦਿੱਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦਲ ਦੀ ਬੈਠਕ 'ਚ ਜਾਣ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ।
ਫਿਲਹਾਲ ਇਨ੍ਹਾਂ ਸਾਰੀਆਂ ਕਿਆਸਰਾਈਆਂ ਦੌਰਾਨ ਪੰਜਾਬ ਕਾਂਗਰਸ ਭਵਨ ਦੇ ਬਾਹਰ ਦਾ ਮਾਹੌਲ ਕਾਫੀ ਹੰਗਾਮਾ ਭਰਪੂਰ ਹੈ ਕਿਉਂਕਿ ਲਗਾਤਾਰ ਉੱਥੇ ਕਾਂਗਰਸੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੁਲਸ ਵੱਲੋਂ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ