'ਕੈਪਟਨ' ਵੱਲੋਂ ਨਵੀਂ ਪਾਰਟੀ ਦੇ ਐਲਾਨ 'ਤੇ ਵਿਰੋਧੀਆਂ ਨੇ ਕੱਸੇ ਤੰਜ, ਮੋਦੀ ਨਾਲ ਚੋਣ ਰੈਲੀ ਦੀ ਸੁਗਬੁਗਾਹਟ

10/20/2021 9:21:28 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਨਾਲ ਹੀ ਵਿਰੋਧੀਆਂ ਨੇ ਉਨ੍ਹਾਂ ’ਤੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ। ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਤਾਂ ਕਾਫ਼ੀ ਸਮੇਂ ਤੋਂ ਕਹਿ ਰਹੇ ਹਨ ਕਿ ਕੈਪਟਨ, ਬਾਦਲ ਅਤੇ ਭਾਜਪਾ ਦੇ ਨਾਲ ਮਿਲੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਏਜੰਡੇ ’ਤੇ ਹੀ ਕੰਮ ਕਰ ਰਹੇ ਸਨ। ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ ਦੀ ਬੀ ਟੀਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਭਾਜਪਾ ਦੀ ਬੋਲੀ ਬੋਲ ਰਹੇ ਸਨ ਅਤੇ ਹੁਣ ਨਵੀਂ ਪਾਰਟੀ ਦਾ ਐਲਾਨ ਕਰ ਕੇ ਉਨ੍ਹਾਂ ਨੇ ਇਸ ਨੂੰ ਸਪੱਸ਼ਟ ਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ DAP ਦੀ ਘਾਟ ਬਾਰੇ ਕਾਕਾ ਰਣਦੀਪ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਸਾਹਮਣੇ ਰੱਖੀ ਇਹ ਮੰਗ
ਕੈਪਟਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਟਿਆਲਾ ’ਚ ਚੋਣ ਰੈਲੀ ਦੀ ਸੁਗਬੁਗਾਹਟ
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਐਲਾਨ ਹੁੰਦੇ ਹੀ ਪੰਜਾਬ ’ਚ ਉਨ੍ਹਾਂ ਦੀਆਂ ਸਿਆਸੀ ਰੈਲੀਆਂ ਨੂੰ ਲੈ ਕੇ ਵੀ ਸੁਗਬੁਗਾਹਟ ਸ਼ੁਰੂ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਕੈਪਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪਟਿਆਲਾ ’ਚ ਇਕ ਵੱਡੀ ਰੈਲੀ ਕਰਨ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ’ਤੇ ਅਜੇ ਤੱਕ ਕੋਈ ਜਨਤਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ 'ਡੇਂਗੂ' ਦਾ ਕਹਿਰ, ਮਰੀਜ਼ਾਂ ਲਈ ਬਣਾਉਣਾ ਪਿਆ ਸਪੈਸ਼ਲ ਵਾਰਡ (ਤਸਵੀਰਾਂ)
ਪੰਜਾਬ ਪੀਪੁਲਸ ਕਾਂਗਰਸ ਪਾਰਟੀ ਸਮੇਤ ਪੰਜਾਬ ਵਿਕਾਸ ਪਾਰਟੀ ਜਿਹੇ ਨਾਵਾਂ ਦੀ ਚਰਚਾ
ਕੈਪਟਨ ਦੇ ਐਲਾਨ ਤੋਂ ਬਾਅਦ ਨਵੀਂ ਪਾਰਟੀ ਦੇ ਨਾਮ ਨੂੰ ਲੈ ਕੇ ਵੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸਿਆਸੀ ਗਲਿਆਰਿਆਂ ’ਚ ਕਈ ਤਰ੍ਹਾਂ ਦੇ ਨਾਵਾਂ ਦੀ ਚਰਚਾ ਹੈ। ਇਨ੍ਹਾਂ ’ਚ ਪੰਜਾਬ ਪੀਪੁਲਸ ਕਾਂਗਰਸ ਪਾਰਟੀ ਤੋਂ ਲੈ ਕੇ ਪੰਜਾਬ ਵਿਕਾਸ ਪਾਰਟੀ ਜਿਹੇ ਨਾਵਾਂ ਦਾ ਕਿਆਸ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਟਿਆਲਾ ਪੁਲਸ ਵੱਲੋਂ ਲੁੱਟ-ਖੋਹ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼, ਮਾਰੂ ਹਥਿਆਰਾਂ ਸਣੇ 6 ਗ੍ਰਿਫ਼ਤਾਰ

ਪੰਜਾਬ ਵਿਕਾਸ ਪਾਰਟੀ ਦੇ ਨਾਮ ਨੂੰ ਲੈ ਕੇ ਪਹਿਲਾਂ ਵੀ ਚਰਚਾ ਰਹੀ ਹੈ। ਉੱਥੇ ਹੀ ਪੀਪੁਲਸ ਪਾਰਟੀ ਵਾਲਾ ਨਾਮ ਪੀਪੁਲਸ ਪਾਰਟੀ ਆਫ਼ ਪੰਜਾਬ (ਪੀ. ਪੀ. ਪੀ.) ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਪੀਪੁਲਸ ਪਾਰਟੀ ਆਫ਼ ਪੰਜਾਬ (ਪੀ. ਪੀ. ਪੀ.) ਦਾ ਗਠਨ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਇਸ ਪਾਰਟੀ ਦੇ ਕਾਂਗਰਸ ’ਚ ਰਲੇਵੇਂ ਦਾ ਐਲਾਨ ਕਰ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News