ਅਰੁਣ ਜੇਤਲੀ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ ਕੈਪਟਨ ਅਮਰਿੰਦਰ ਸਿੰਘ

03/22/2017 5:07:55 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦਿੱਲੀ ''ਚ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਮੌਜੂਦ ਸਨ। ਕਰੀਬ ਅੱਧਾ ਘੰਟਾ ਚੱਲੀ ਇਸ ਬੈਠਕ ਤੋਂ ਬਾਅਦ ਕੈਪਟਨ ਬਾਹਰ ਆਏ ਅਤੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ਸਿਰਫ ਨੈਤਿਕਤਾ ਦੇ ਤੌਰ ''ਤੇ ਕੀਤੀ ਗਈ ਹੈ ਕਿਉਂਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਉਹ ਦਿੱਲੀ ਆਏ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਵੀ ਮੁਲਾਕਾਤ ਕਰਨਗੇ। ਕੈਪਟਨ ਨੇ ਕਿਹਾ ਕਿ ਕਣਕ ਦੀ ਨਵੀਂ ਫਸਲ ਆ ਰਹੀ ਹੈ ਅਤੇ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ''ਤੇ ਵੀ ਮੀਟਿੰਗ ਦੌਰਾਨ ਗੱਲਬਾਤ ਹੋਈ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕੈਪਟਨ ਨੂੰ ਸਾਰੇ ਮਾਮਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। 

Babita Marhas

News Editor

Related News