ਲੁਧਿਆਣਾ ਹਾਦਸਾ : ਘਟਨਾ ਵਾਲੀ ਥਾਂ ਦਾ ਖੁਦ ਜਾਇਜ਼ਾ ਲੈਣਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

11/21/2017 12:37:14 PM

ਲੁਧਿਆਣਾ : ਸ਼ਹਿਰ ਦੇ ਇੰਡਸਟਰੀਅਲ ਇਲਾਕੇ 'ਚ ਸੂਫੀਆ ਬਾਗ ਨੇੜੇ 5 ਮੰਜ਼ਿਲਾ ਫੈਕਟਰੀ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਮੌਕੇ ਦਾ ਜਾਇਜ਼ਾ ਲੈਣ ਸ਼ਹਿਰ ਪੁੱਜਣਗੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਅੱਗ ਲੱਗਣ ਦੀ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ ਅਤੇ ਉਹ ਅਰਦਾਸ ਕਰਦੇ ਹਨ ਕਿ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਮਾਰਤ 'ਚ ਫਸੇ ਲੋਕਾਂ ਲਈ ਪ੍ਰਾਰਥਨਾ ਕਰਨ ਦੀ ਵੀ ਅਪੀਲ ਕੀਤੀ ਹੈ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਥੋੜ੍ਹੀ ਦੇਰ 'ਚ ਮੌਕੇ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਰਵਾਨਾ ਹੋ ਰਹੇ ਹਨ।


Related News