ਚੰਡੀਗੜ੍ਹ : ਜ਼ਿਲਾ ਡੀ. ਸੀ. ਤੇ ਐੱਸ. ਐੱਸ. ਪੀਜ਼ ਨਾਲ ਮੁਲਾਕਾਤ ਕਰਨਗੇ ਕੈਪਟਨ
Wednesday, Feb 28, 2018 - 04:29 PM (IST)

ਚੰਡੀਗੜ੍ਹ (ਰਵਿੰਦਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰੇ ਜ਼ਿਲਾ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਦੀ ਬੈਠਕ ਲੈਣ ਲਈ ਇੱਥੇ ਪੰਜਾਬ ਭਵਨ ਪਹੁੰਚ ਚੁੱਕੇ ਹਨ। ਇਸ ਬੈਠਕ ਦੌਰਾਨ ਲੋਕਹਿੱਤ ਦੀਆਂ ਸਾਰੀਆਂ ਯੋਜਨਾਵਾਂ 'ਤੇ ਵਿਚਾਰ ਚਰਚਾ ਹੋਵੇਗੀ ਅਤੇ ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਖਰੀਦ 'ਤੇ ਵੀ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।