ਕੈਪਟਨ ਨੇ ਜਲ੍ਹਿਆਂਵਾਲਾ ਬਾਗ ਲਈ ਨਵਜੋਤ ਸਿੱਧੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Wednesday, Aug 22, 2018 - 11:28 AM (IST)

ਕੈਪਟਨ ਨੇ ਜਲ੍ਹਿਆਂਵਾਲਾ ਬਾਗ ਲਈ ਨਵਜੋਤ ਸਿੱਧੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਮਨਾਉਣ ਦੀ ਸਾਰੀ ਜ਼ਿੰਮੇਵਾਰੀ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੌਂਪੀ ਹੈ। ਉਨ੍ਹਾਂ ਨੇ ਇਸ ਸਬੰਧੀ ਪ੍ਰਸਤਾਵ ਪੇਸ਼ ਕਰਨ ਲਈ ਨਵਜੋਤ ਸਿੱਧੂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਮਾਰੋਹ ਲਈ ਕੇਂਦਰੀ ਫੰਡ ਪ੍ਰਾਪਤ ਕਰਨ ਲਈ ਨਿੱਜੀ ਤੌਰ 'ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਤਾਂ ਜੋ ਅੰਮ੍ਰਿਤਸਰ 'ਚ ਸਥਿਤ ਇਤਿਹਾਸਕ ਸਮਾਰਕ ਦੇ ਆਲੇ-ਦੁਆਲੇ ਦੇ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚੇ ਲਈ ਲੋੜੀਂਦੇ ਫੰਡ ਜਾਰੀ ਕਰਵਾਏ ਜਾ ਸਕਣ।

ਕੈਪਟਨ ਨੇ ਕੇਂਦਰੀ ਸੱਭਿਆਚਾਰਕ ਮੰਤਰਾਲੇ ਦੇ ਨਾਲ ਤਾਲਮੇਲ ਰਾਹੀਂ ਸੂਬਾ ਪੱਧਰੀ ਇੰਪਲੀਮੈਂਟੇਸ਼ਨ ਕਮੇਟੀ ਕਾਇਮ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ 13 ਅਪ੍ਰੈਲ, 2019 ਨੂੰ ਮਨਾਏ ਜਾ ਰਹੇ ਇਸ ਇਤਿਹਾਸਕ ਸਮਾਰੋਹ ਦੀਆਂ ਤਿਆਰੀਆਂ ਤੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਸਕੇ। ਇਹ ਕਮੇਟੀ ਮੁੱਖ ਮੰਤਰੀ ਦੀ ਅਗਵਾਈ 'ਚ ਕੰਮ ਕਰੇਗੀ। ਜਲ੍ਹਿਆਂਵਾਲਾ ਬਾਗ ਟਰੱਸਟ ਦੇ ਮੁਖੀ ਪ੍ਰਧਾਨ ਮੰਤਰੀ ਹੋਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਰਾਸ਼ਟਰੀ ਸਮਾਰਕ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸਬੰਧਿਤ ਸਹੂਲਤਾਵਾਂ ਲਈ 100 ਕਰੋੜ ਰੁਪਏ ਦੀ ਮੰਗ ਕੀਤੀ ਹੈ। 


Related News