ਚੋਣਾਂ ਸਬੰਧੀ ਦਾਇਰ ਪਟੀਸ਼ਨ ਮਾਮਲੇ 'ਤੇ ਹਾਈਕੋਰਟ ਪੁੱਜੇ ਕੈਪਟਨ

Wednesday, Oct 17, 2018 - 06:53 PM (IST)

ਚੋਣਾਂ ਸਬੰਧੀ ਦਾਇਰ ਪਟੀਸ਼ਨ ਮਾਮਲੇ 'ਤੇ ਹਾਈਕੋਰਟ ਪੁੱਜੇ ਕੈਪਟਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਸਬੰਧੀ ਦਾਇਰ ਪਟੀਸ਼ਨ ਦੇ ਮਾਮਲੇ 'ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜੇ। ਇਸ ਦੌਰਾਨ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਨਾਲ ਸਬੰਧਿਤ ਜਾਣਕਾਰੀ ਮੰਗੀ। ਇਸ ਤੋਂ ਇਲਾਵਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਚੋਣਾਂ ਦੌਰਾਨ ਕੀਤੀਆਂ ਰੈਲੀਆਂ ਅਤੇ ਪ੍ਰੈੱਸ ਕਾਨਫਰੰਸਾਂ ਨਾਲ ਸਬੰਧਿਤ ਵੀ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਮੰਗੀਆਂ। ਕੈਪਟਨ ਕਰੀਬ 10 ਮਿੰਟ ਅਦਾਲਤ 'ਚ ਰਹੇ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਨਵੰਬਰ ਨੂੰ ਹੋਣੀ ਤੈਅ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਾਲ 2002 'ਚ ਪੰਜਾਬ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ਦੇ ਖਿਲਾਫ ਸਥਾਨਕ ਵਾਸੀ ਹਰਕੀਰਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੇ ਚੱਲਦਿਆਂ ਇਸ ਕੇਸ ਦੀ ਸੁਣਵਾਈ ਲਈ ਕੈਪਟਨ ਬੁੱਧਵਾਰ ਨੂੰ ਹਾਈਕੋਰਟ ਪੁੱਜੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ 'ਚੋਂ ਫੜ੍ਹੇ 4 ਕਸ਼ਮੀਰੀ ਵਿਦਿਆਰਥੀਆਂ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਪੁਲਸ ਕੋਲ ਕਿਸੇ ਵੀ ਬਾਹਰੀ ਸੂਬੇ ਦੇ ਵਿਦਿਆਰਥੀ ਦੇ ਖਿਲਾਫ ਇਨਪੁਟ ਹੈ ਕਿ ਉਸ ਦਾ ਸਬੰਧ ਕਿਸੇ ਅੱਤਵਾਦੀ ਗਰੁੱਪ ਨਾਲ ਹੈ ਤਾਂ ਉਸ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ।


Related News