ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ

Friday, Oct 26, 2018 - 10:50 AM (IST)

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਦਾ ਪ੍ਰੇਮ ਅਤੇ ਸ਼ਾਂਤੀ ਦਾ ਸੰਦੇਸ਼ ਸਦੀਆਂ ਤੋਂ ਲਗਾਤਾਰ ਮਾਨਵਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਸ੍ਰੀ ਗੁਰੂ ਰਾਮਦਾਸ ਜੀ ਦੀ ਦਰਜ ਬਾਣੀ ਦੀ ਲੋਕਾਂ ਲਈ ਬਹੁਤ ਜ਼ਿਆਦਾ ਮਹਾਨਤਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਗੁਰੂ ਜੀ ਦੇ 30 ਰਾਗਾਂ 'ਚ ਦਰਜ 638 ਸਲੋਕ ਮਾਨਵਤਾ ਲਈ ਸੇਧ ਵਾਸਤੇ ਕਸਵਟੀ ਬਣੇ ਰਹਿਣਗੇ। ਗੁਰੂ ਰਾਮਦਾਸ ਜੀ ਨੇ ਚੱਕ ਰਾਮਦਾਸ ਜਾਂ ਰਾਮਦਾਸ ਪੁਰ ਵਸਾਇਆ ਸੀ, ਜੋ ਹੁਣ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਜੋਂ ਜਾਣਿਆ ਜਾਂਦਾ ਹੈ ਅਤੇ ਇਹ ਵਰਤਮਾਨ ਸਮੇਂ ਸਿੱਖ ਵਿਸ਼ਵਾਸਾ ਦਾ ਅਧਿਆਤਮਕ ਅਤੇ ਸਿਆਸੀ ਕੇਂਦਰ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਵੱਲੋਂ ਸਿੱਖਾਂ ਦੇ ਹਿੱਤਾਂ ਨੂੰ ਅੱਗੇ ਲਿਜਾਣ ਅਤੇ ਭਲਾਈ ਦੇ ਵਾਸਤੇ ਕੀਤੇ ਗਏ ਯਤਨ ਮਿਸਾਲ ਬਣੇ ਰਹਿਣਗੇ।


Related News