ਮੈਂ ਬਾਦਲਾਂ ਨੂੰ ਕਲੀਨ ਚਿੱਟ ਕਿਉਂ ਦੇਵਾਂਗਾ : ਕੈਪਟਨ (ਵੀਡੀਓ)

Thursday, Nov 15, 2018 - 12:05 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਕਾਂਡ ਬਾਰੇ ਬੋਲਦਿਆਂ ਕਿਹਾ ਹੈ ਕਿ ਇਸ ਮਾਮਲੇ 'ਤੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵਲੋਂ ਜਿਸ ਨੂੰ ਵੀ ਦੋਸ਼ ਠਹਿਰਾਇਆ ਜਾਵੇਗਾ, ਉਸ ਨੂੰ ਸਜ਼ਾ ਦਿੱਤੀ ਜਾਵੇਗੀ। ਕੈਪਟਨ ਨੇ 'ਜਗਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਬਰਗਾੜੀ ਕਾਂਡ 'ਤੇ ਉਹ ਵੀ ਇਨਸਾਫ ਚਾਹੁੰਦੇ ਹਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇਕਰ ਐੱਸ. ਆਈ. ਟੀ. ਬਾਦਲਾਂ ਨੂੰ ਦੋਸ਼ੀ ਠਹਿਰਾਉਂਦੀ ਹੈ ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ ਜਾਂ ਨਹੀਂ, ਤਾਂ ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਜ਼ਾ ਜ਼ਰੂਰ ਮਿਲੇਗੀ ਅਤੇ ਇਹ ਸਜ਼ਾ ਅਦਾਲਤ ਵਲੋਂ ਦਿੱਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਬਾਦਲਾਂ ਨੇ ਉਨ੍ਹਾਂ 'ਤੇ 13 ਸਾਲਾਂ ਦੇ ਕੇਸ ਪਾਏ ਹੋਏ ਹਨ ਤਾਂ ਫਿਰ ਉਹ ਬਾਦਲਾਂ ਨੂੰ ਕਲੀਨ ਚਿੱਟ ਕਿਉਂ ਦੇਣਗੇ। ਕੈਪਟਨ ਨੇ ਕਿਹਾ ਕਿ ਉਹ ਬਰਗਾੜੀ ਕਾਂਡ ਦੇ ਅਗਲੇ ਹੀ ਦਿਨ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਸਨ ਅਤੇ ਇਸ ਦੇ ਚਸ਼ਮਦੀਦ ਹਨ।


author

Babita

Content Editor

Related News