ਕੈਪਟਨ ਵਲੋਂ ਪੋਸਟ ਮੈਟ੍ਰਿਕ ਵਜੀਫਿਆਂ ਤੇ ਬਿਜਲੀ ਸਬਸਿਡੀ ਲਈ 322 ਕਰੋੜ ਜਾਰੀ

Thursday, Nov 22, 2018 - 09:28 AM (IST)

ਕੈਪਟਨ ਵਲੋਂ ਪੋਸਟ ਮੈਟ੍ਰਿਕ ਵਜੀਫਿਆਂ ਤੇ ਬਿਜਲੀ ਸਬਸਿਡੀ ਲਈ 322 ਕਰੋੜ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਵਿੱਤ ਵਿਭਾਗ ਨੇ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਸਾਲ 2016-17 ਦੀ ਅਦਾਇਗੀ ਲਈ 172 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਕਿਸਾਨਾਂ ਦੀ ਖੇਤੀ ਬਿਜਲੀ ਸਬਸਿਡੀ ਲਈ ਪਾਵਰਕਾਮ ਨੂੰ 150 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਹੋਈਆਂ ਹਨ ਕਿ ਵਿੱਤੀ ਅਨੁਸ਼ਾਸਨ ਅਤੇ ਵਾਧੂ ਖਰਚਿਆਂ 'ਚ ਕਟੌਤੀ ਕਰਕੇ ਵਿੱਤੀ ਪ੍ਰਬੰਧ ਕੀਤੇ ਜਾਣ ਤਾਂ ਕਿ ਸੂਬੇ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕੇ।


author

Babita

Content Editor

Related News