ਕੈਪਟਨ ਵਲੋਂ ਜਲੰਧਰ ਦੇ ਕਿਸਾਨਾਂ ਦਾ 204 ਕਰੋੜ ਦਾ ਕਰਜ਼ਾ ਮੁਆਫ

12/12/2018 3:59:38 PM

ਜਲੰਧਰ (ਧਵਨ) : ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਕਿਸਾਨਾਂ ਦਾ 204 ਕਰੋੜ ਰੁਪਏ ਖੇਤੀ ਕਰਜ਼ਾ ਮੁਆਫ ਕੀਤਾ ਹੈ, ਜਿਸ ਦੇ ਲਈ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਕਿਸਾਨਾਂ ਦੇ ਦਰਦ ਨੂੰ ਸਮਝਿਆ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਘੱਟ ਕਰਨ ਲਈ ਉਨ੍ਹਾਂ ਸਿਰ ਚੜ੍ਹੇ ਖੇਤੀ ਕਰਜ਼ੇ ਨੂੰ ਮੁਆਫ ਕਰਨ ਦੀ ਸ਼ੁਰੂਆਤ ਕੀਤੀ।
ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਦਾ ਸਰਕਾਰ ਨੇ 2-2 ਲੱਖ ਰੁਪਏ ਖੇਤੀ ਕਰਜ਼ਾ ਮੁਆਫ ਕੀਤਾ ਹੈ। ਅਜੇ ਤਕ ਸਰਕਾਰ ਨੇ ਢਾਈ ਏਕੜ ਜ਼ਮੀਨ ਰੱਖਣ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਸਨ ਪਰ ਦੂਜੇ ਪੜਾਅ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਢਾਈ ਤੋਂ 5 ਏਕੜ ਜ਼ਮੀਨ ਰੱਖਣ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ ਹਨ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਤੀ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਿਸਾਨਾਂ ਨਾਲ ਕੀਤਾ ਸੀ, ਜਿਸ ਨੂੰ ਸਰਕਾਰ ਨੇ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਰਕਾਰ 'ਤੇ ਟੀਕਾ-ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਰਾਜ ਵਿਚ ਇਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕੀਤਾ ਸੀ। ਇਸ ਲਈ ਸਰਕਾਰ ਦੀ ਨੁਕਤਾਚੀਨੀ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੇ।
 

Babita

This news is Content Editor Babita