ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀ. ਜੀ. ਆਈ. ਭਰਤੀ
Wednesday, Nov 28, 2018 - 02:34 PM (IST)
ਚੰਡੀਗੜ੍ਹ (ਕੁਲਦੀਪ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਪੀ. ਜੀ. ਆਈ. ਦੀ 5ਵੀਂ ਮੰਜ਼ਿਲ 'ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।
