ਗੁਰਪਤਵੰਤ ਪੰਨੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਬਦਨੌਰ ਨੂੰ ਗਿੱਦੜ ਭਬਕੀ, ਆਡੀਓ ਵਾਇਰਲ

Saturday, Aug 07, 2021 - 01:17 PM (IST)

ਗੁਰਪਤਵੰਤ ਪੰਨੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਬਦਨੌਰ ਨੂੰ ਗਿੱਦੜ ਭਬਕੀ, ਆਡੀਓ ਵਾਇਰਲ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਆਉਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਗਿੱਦੜ ਭਬਕੀ ਦਿੱਤੀ ਗਈ ਹੈ। ਇਸ ਬਾਰੇ ਇਕ ਆਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਕੈਪਟਨ ਅਤੇ ਰਾਜਪਾਲ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਹ ਆਜ਼ਾਦੀ ਦਿਹਾੜੇ ਦੇ ਕਿਸੇ ਵੀ ਜਸ਼ਨ 'ਚ ਸ਼ਾਮਲ ਹੋਏ ਤਾਂ ਉਹ ਆਪਣੀ ਸਿਆਸੀ ਮੌਤ ਦੇ ਖ਼ੁਦ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ : ਹੈਰਾਨੀਜਨਕ : ਪੰਜਾਬ 'ਚ ਜੋ 'ਪਿੰਡ' ਹੈ ਹੀ ਨਹੀਂ, ਉਸ ਦੀ ਪੰਚਾਇਤ ਨੂੰ 5 ਸਾਲਾਂ ਤੋਂ ਜਾਰੀ ਕੀਤੇ ਜਾ ਰਹੇ ਫੰਡ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਬਾਅਦ ਹੁਣ ਪੰਜਾਬ 'ਚ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਦਾ ਐਲਾਨ, ਓਲੰਪਿਕ ਤਮਗਾ ਜੇਤੂਆਂ ਦੇ ਨਾਂ 'ਤੇ ਰੱਖੇ ਜਾਣਗੇ ਸਕੂਲਾਂ ਤੇ ਸੜਕਾਂ ਦੇ ਨਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News