ਭਾਜਪਾ ਵਿਧਾਇਕ 'ਤੇ ਹੋਏ ਹਮਲੇ 'ਤੇ ਮੁੱਖ ਮੰਤਰੀ ਕੈਪਟਨ ਦਾ ਵੱਡਾ ਬਿਆਨ, ਬਖਸ਼ੇ ਨਹੀਂ ਜਾਣਗੇ ਹਮਲਾਵਰ

Sunday, Mar 28, 2021 - 10:12 AM (IST)

ਜਲੰਧਰ (ਇੰਟ.)- ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਹਮਲੇ ਦੀ ਘਟਨਾ ਪਿੱਛੋਂ ਸਿਆਸਤ ਵੀ ਗਰਮਾ ਗਈ ਅਤੇ ਵੱਖ-ਵੱਖ ਨੇਤਾ ਆਪਣੀ ਪ੍ਰਤੀਕਿਰਆ ਦੇ ਰਹੇ ਹਨ। ਭਾਜਪਾ ਵਿਧਾਇਕ 'ਤੇ ਇਸ ਹਮਲੇ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਾਫੀ ਨਿਰਾਸ਼ ਹਨ ਅਤੇ ਉਨ੍ਹਾਂ ਇਸ ਹਮਲੇ ਦੀ ਨਿਖੇਧੀ ਕਰਦਿਆਂ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

PunjabKesari

ਕਾਨੂੰਨ ਆਪਣੇ ਹੱਥਾਂ ਵਿਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਸਪਸ਼ੱਟ ਕੀਤਾ ਕਿ ਕਾਨੂੰਨ ਨੂੰ ਹੱਥਾਂ ਵਿਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਰਾਜ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਕੈਪਟਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਹਿੰਸਾ ਦੀਆਂ ਘਟਨਾਵਾਂ ਵਿੱਚ ਸ਼ਾਮਲ ਨਾ ਹੋਣ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਸਥਿਤੀ ਨੂੰ ਹੋਰ ਵਧਣ ਤੋਂ ਰੋਕਣ ਅਤੇ ਖੇਤੀ ਕਾਨੂੰਨਾਂ ਸਬੰਧੀ ਮਸਲੇ ਦਾ ਤੁਰੰਤ ਹੱਲ ਕੱਢਣ।

ਇਹ ਵੀ ਪੜ੍ਹੋ-ਪ੍ਰਾਈਵੇਟ ਸਕੂਲਾਂ ਤੇ ਟਰਾਂਸਪੋਰਟ ਮਾਲਕਾਂ ਦਾ ਸਰਕਾਰ ਵਿਰੁੱਧ ਫੁੱਟਿਆ ਗੁੱਸਾ, ਇੰਝ ਕੱਢੀ ਭੜਾਸ

PunjabKesari
ਇਹ ਵੀ ਪੜ੍ਹੋ-ਇਸ ਮਸ਼ਹੂਰ ਕੰਪਨੀ 'ਚ ਵਰਕਰਾਂ 'ਤੇ ਕੰਮ ਦਾ ਇੰਨਾਂ ਬੋਝ, ਬੋਤਲ 'ਚ ਪੇਸ਼ਾਬ ਕਰਨ ਨੂੰ ਮਜ਼ਬੂਰ

ਵਿਧਾਇਕ 'ਤੇ ਹੋਏ ਹਮਲੇ ਸਬੰਧੀ ਜਾਖੜ ਨੇ ਟਵੀਟ ਕਰ ਕੀਤੀ ਨਿਖੇਧੀ
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਵੀ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਟਵਿਟਰ ਅਕਾਉਂਟ 'ਤੇ ਟਵੀਟ ਕਰ ਕੇ ਇਸ ਹਮਲੇ ਬਾਰੇ ਲਿਖਿਆ ਕਿ ਇਹ ਲੋਕਤੰਤਰੀ ਸਿਧਾਂਤਾਂ ਦੇ ਵਿਰੁੱਧ ਹੈ। ਮੈਂ ਇਸ ਦੀ ਸਖ਼ਤ ਨਿੰਦਿਆ ਕਰਦਾ ਹਾਂ।ਉਨ੍ਹਾਂ ਲਿਖਿਆ ਕਿ ਅਜਿਹੀਆਂ ਹਰਕਤਾਂ ਕਾਰਣ ਹੀ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਕ ਹੋਰ ਟਵੀਟ ਕੀਤਾ ਜਿਸ ਵਿਚ ਉਨ੍ਹਾਂ ਲਿਖਿਆ ਕਿ ਇਸ ਹਮਲੇ ਦੀਆਂ ਹੁਣ ਤੱਕ ਦੀਆਂ ਤਸਵੀਰਾਂ ਵੇਖਣ ਤੋਂ ਬਾਅਦ ਮੈਂ ਇਹੀ ਕਹਾਂਗਾ ਇਹ ਕੰਮ ਨਾ ਸਿਰਫ ਨਿੰਦਣਯੋਗ ਹੈ ਸਗੋਂ ਇਕ ਬਹੁਤ ਹੀ ਸ਼ਰਮਨਾਕ ਕਾਰਾ ਵੀ ਹੈ।

ਇਹ ਵੀ ਪੜ੍ਹੋ-ਮਨੁੱਖੀ ਅਧਿਕਾਰਾਂ ਦੀਆਂ ਪਾਬੰਦੀਆਂ ਦਾ ਚੀਨ ਨੇ ਬ੍ਰਿਟੇਨ ਤੋਂ ਇੰਝ ਲਿਆ ਬਦਲਾ
ਦੱਸਣਯੋਗ ਹੈ ਕਿ ਭਾਜਪਾ ਆਗੂਆਂ ਨੇ ਸੂਬੇ 'ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਪਿੱਛੋਂ ਸਰਕਾਰ ਦੀ ਖਾਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰੈਸ ਕਾਨਫਰੰਸਾਂ ਕੀਤੀਆਂ, ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਹੀ ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਵਿੱਚ ਹੋਈ ਜਿਸ ਦਾ ਅਰੁਣ ਨਾਰੰਗ ਸ਼ਿਕਾਰ ਹੋ ਗਏ।ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵਲੋਂ ਪ੍ਰੈਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਭਾਜਪਾ ਦੇ ਦਫਤਰ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਸਾਰੇ ਕੱਪੜੇ ਪਾੜ ਦਿੱਤੇ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


Sunny Mehra

Content Editor

Related News