ਮੋਹਾਲੀ ਦੀ ਅਦਾਲਤ 'ਚ ਪੇਸ਼ ਹੋਏ ਕੈਪਟਨ ਅਮਰਿੰਦਰ ਸਿੰਘ
Thursday, Aug 24, 2017 - 12:07 PM (IST)
ਚੰਡੀਗੜ੍ਹ (ਕੁਲਦੀਪ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਅਦਾਲਤ 'ਚ ਪੇਸ਼ ਹੋਣ ਲਈ ਵੀਰਵਾਰ ਨੂੰ ਇੱਥੇ ਪੁੱਜੇ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ 'ਚ 32.10 ਏਕੜ ਜ਼ਮੀਨ ਬਿਲਡਰ ਨੂੰ ਦੇਣ ਦੇ ਮਾਮਲੇ ਦੀ ਸੁਣਵਾਈ ਅਦਾਲਤ 'ਚ ਕੀਤੀ ਗਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਰੱਖੀ ਹੈ।
