'ਪੰਜਾਬ 'ਚ ਕਸ਼ਮੀਰੀ ਵਿਦਿਆਰਥੀ ਸੁਰੱਖਿਅਤ'
Sunday, Feb 17, 2019 - 05:08 PM (IST)
ਮੋਹਾਲੀ (ਐਚ. ਐੱਸ. ਜੱਸੋਵਾਲ) : ਪੁਲਵਾਮਾ 'ਚ ਸੀ. ਆਰ. ਪੀ. ਐੱਫ. 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਸੁਰੱਖਿਅਤ ਹੋਣ ਦੀ ਗੱਲ ਆਖੀ ਹੈ। ਪਲਕਸ਼ਾ ਯੂਨੀਵਰਸਿਟੀ ਦੇ ਸਮਾਗਮ 'ਚ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਪੁਲਵਾਮਾ 'ਚ ਹੋਏ ਹਮਲੇ 'ਚ ਕਸ਼ਮੀਰੀ ਵਿਦਿਆਰਥੀਆਂ ਦਾ ਕੋਈ ਰੋਲ ਨਹੀਂ ਹੈ ਅਤੇ ਉਹ ਪੰਜਾਬ 'ਚ ਸੁਰੱਖਿਅਤ ਹਨ। ਹਾਲਾਂਕਿ ਮੁੱਖ ਮੰਤਰੀ ਨੇ ਸਾਫ ਕੀਤਾ ਕਿ ਜੇਕਰ ਕਿਸੇ ਵਿਦਿਆਰਥੀ ਦੀ ਅੱਤਵਾਦੀ ਗਤੀਵਿਧੀਆਂ ਵਿਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਪੁਲਵਾਮਾ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਨ੍ਹਾਂ ਅਫਵਾਹਾਂ ਦਾ ਬਾਜ਼ਾਰ ਗਰਮ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਰਹਿ ਰਹੇ ਕਸ਼ਮੀਰੀ ਵਿਦਿਆਰਥੀ ਵਾਪਸ ਜਾਣੇ ਸ਼ੁਰੂ ਹੋ ਗਏ ਹਨ।