ਕੈਪਟਨ ਪੁੱਜੇ 'ਦਿੱਲੀ ਦਰਬਾਰ', ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ (ਵੀਡੀਓ)
Monday, Jan 20, 2020 - 04:21 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਕਰੀਬ ਅੱਧਾ ਘੰਟਾ ਚੱਲੀ। ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਵਿਵਾਦ ਦਾ ਮੁੱਦਾ ਵੀ ਮੀਟਿੰਗ 'ਚ ਉੱਠਿਆ।
ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।