''ਕੈਪਟਨ'' ਨੇ ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਸਿਆਸੀ ਹਾਲਾਤ ''ਤੇ ਹੋਈ ਖੁੱਲ੍ਹ ਕੇ ਚਰਚਾ

Thursday, Jul 08, 2021 - 08:58 AM (IST)

''ਕੈਪਟਨ'' ਨੇ ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਸਿਆਸੀ ਹਾਲਾਤ ''ਤੇ ਹੋਈ ਖੁੱਲ੍ਹ ਕੇ ਚਰਚਾ

ਚੰਡੀਗੜ੍ਹ /ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ’ਚ ਕਪੂਰਥਲਾ ਹਾਊਸ ’ਚ ਆਪਣੇ ਮੁੱਖ ਸਲਾਹਕਾਰ ਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਬੈਠਕ ਕੀਤੀ, ਜਿਸ ’ਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਚੋਣ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇਕ ਘੰਟੇ ਦੀ ਬੈਠਕ ਦੌਰਾਨ ਦੋਵਾਂ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਤੇ ਚਰਚਾ ਕੀਤੀ।

ਇਹ ਵੀ ਪੜ੍ਹੋ : ਜਵਾਈ ਦੀ ਧਮਕੀ ਦੇ ਅਗਲੇ ਹੀ ਦਿਨ ਸੜਨ ਕਾਰਨ ਧੀ ਦੀ ਮੌਤ, ਲਾਸ਼ ਹਸਪਤਾਲ 'ਚ ਛੱਡ ਭੱਜਿਆ ਸਹੁਰਾ ਪਰਿਵਾਰ

ਇਸ ਬੈਠਕ ਨਾਲ ਇਹ ਸਾਫ਼ ਹੋ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਲਈ ਪੰਜਾਬ ’ਚ ਕੰਮ ਕਰਨਗੇ। 2017 ’ਚ ਵੀ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਤੇ ਕਾਂਗਰਸ ਲਈ ਕੰਮ ਕੀਤਾ ਸੀ। ਹੁਣ ਵੀ ਪ੍ਰਸ਼ਾਂਤ ਵੱਲੋਂ ਕਾਂਗਰਸ ਖ਼ਾਸ ਤੌਰ ’ਤੇ ਮੁੱਖ ਮੰਤਰੀ ਨੂੰ ਚੋਣ ਮੁੱਦਿਆਂ, ਰਣਨੀਤੀ ਤੇ ਵਿਰੋਧੀ ਧਿਰ ਵਿਰੁੱਧ ਚੁੱਕੇ ਜਾਣ ਵਾਲੇ ਮੁੱਦਿਆਂ ’ਤੇ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 'ਕੈਪਟਨ' ਨੇ ਸੋਨੀਆ ਅੱਗੇ ਰੱਖਿਆ 'ਸਿੱਧੂ' ਦੀਆਂ ਬਿਆਨਬਾਜ਼ੀਆਂ ਦਾ ਪੁਲੰਦਾ, ਬੋਲੇ ਹੁਣ ਬਰਦਾਸ਼ਤ ਕਰਨਾ ਸੰਭਵ ਨਹੀਂ
ਕੈਪਟਨ ਚੰਡੀਗੜ੍ਹ ਪਹੁੰਚੇ, ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੀ ਦੁਪਹਿਰ ਦਿੱਲੀ ਤੋਂ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਪਹੁੰਚਦੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮੰਤਰੀਆਂ, ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਾਰਿਆਂ ਨੂੰ ਸਰਕਾਰੀ ਕੰਮਕਾਜ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬਿਜਲੀ ਸੰਕਟ ਕਾਰਨ 'ਇੰਡਸਟਰੀ' ਮੁੜ 3 ਦਿਨਾਂ ਲਈ ਬੰਦ ਕਰਨ ਦੇ ਹੁਕਮ

ਕੈਪਟਨ ਨੇ ਆਪਣੇ ਨੇੜਲੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਕਾਫੀ ਆਸਵੰਦ ਦਿਖਾਈ ਦੇ ਰਹੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News