ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Wednesday, Oct 25, 2023 - 11:00 PM (IST)

ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਲਾਕਾਤ ਨੂੰ 'ਫ਼ਲਦਾਇਕ' ਚਰਚਾ ਹੋਣ ਦੀ ਗੱਲ ਕਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਲਿਖਿਆ, "ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਇਹ ਮੁਲਾਕਾਤ ਕਾਫ਼ੀ ਫ਼ਲਦਾਇਕ ਰਹੀ।" 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਕੂਲ ਸਿੱਖਿਆ ਬੋਰਡ ਦਾ ਐਕਸ਼ਨ, 88 ਪ੍ਰਾਈਵੇਟ ਸਕੂਲਾਂ 'ਤੇ ਕੀਤੀ ਸਖ਼ਤ ਕਾਰਵਾਈ

ਪੰਜਾਬ ਵਿਚ ਕਾਂਗਰਸ ਸਰਕਾਰ ਵੇਲੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਛੱਡ ਕੇ 'ਪੰਜਾਬ ਲੋਕ ਕਾਂਗਰਸ' ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ ਤੇ ਭਾਜਪਾ ਨਾਲ ਰਲ਼ ਕੇ ਚੋਣਾਂ ਲੜੀਆਂ ਸਨ। ਕੁਝ ਚਿਰ ਮਗਰੋਂ ਉਨ੍ਹਾਂ ਨੇ ਆਪਣੀ ਪਾਰਟੀ ਦਾ ਭਾਜਪਾ ਵਿਚ ਰਲੇਵਾਂ ਕਰ ਦਿੱਤਾ ਸੀ। 

ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਦਾ ਗਰੁੱਪ ਚਲਾਉਣ ਵਾਲਾ ਗੈਂਗਸਟਰ ਮਨੀ ਟੋਪੀ ਗ੍ਰਿਫ਼ਤਾਰ, ਪੁਲਸ ਤੋਂ ਬਚਦਿਆਂ ਟੁੱਟੀ ਲੱਤ

ਭਾਜਪਾ ਛੱਡ ਕਾਂਗਰਸ 'ਚ ਵਾਪਸੀ ਦੇ ਸੀ ਚਰਚੇ

ਇੱਥੇ ਦੱਸ ਦਈਏ ਕਿ ਪਿਛਲੇ ਹਫ਼ਤੇ ਰਾਜ ਕੁਮਾਰ ਵੇਰਕਾ ਸਣੇ ਕਾਂਗਰਸ ਛੱਡ ਕੇ ਭਾਜਪਾ 'ਚ ਗਏ ਕੁਝ ਆਗੂਆਂ ਵੱਲੋਂ ਕਾਂਗਰਸ ਵਿਚ ਘਰ ਵਾਪਸੀ ਕੀਤੀ ਗਈ ਸੀ। ਇਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਵੀ ਕਾਂਗਰਸ ਵਿਚ ਵਾਪਸੀ ਦੇ ਚਰਚੇ ਸੀ। ਪਰ ਉਨ੍ਹਾਂ ਨੇ ਇਨ੍ਹਾਂ ਖ਼ਬਰਾਂ ਨੂੰ ਮੁੱਢ ਤੋਂ ਨਕਾਰਦਿਆਂ ਕਿਹਾ ਸੀ ਕਿ ਮੈਂ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਬਹੁਤ ਸੋਚ ਸਮਝ ਕੇ ਲਿਆ ਸੀ। ਮੈਂ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਮੁਖੀ ਜੇਪੀ ਨੱਡਾ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਨਾ ਜਾਰੀ ਰੱਖਾਂਗਾ। ਆਉਣ ਵਾਲੀਆਂ ਚੋਣਾਂ ਵਿਚ ਮੈਂ ਪੰਜਾਬ ਅਤੇ ਹੋਰ ਰਾਜਾਂ ਵਿਚ ਭਾਜਪਾ ਲਈ ਪ੍ਰਚਾਰ ਕਰਾਂਗਾ। ਭਾਜਪਾ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News