PM ਮੋਦੀ ਨਾਲ ਮੁਲਾਕਾਤ ਮਗਰੋਂ ਬੋਲੇ ਕੈਪਟਨ ਅਮਰਿੰਦਰ ਸਿੰਘ- ''ਜਲਦ ਹੋਵੇਗਾ ਕਿਸਾਨਾਂ ਦੇ ਮਸਲੇ ਦਾ ਹੱਲ''

Tuesday, Feb 20, 2024 - 06:14 AM (IST)

ਚੰਡੀਗੜ੍ਹ (ਮਨਜੋਤ ਸਿੰਘ): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੀ ਚਰਚਾ ਕੀਤੀ।

ਇਹ ਖ਼ਬਰ ਵੀ ਪੜ੍ਹੋ - ਅੱਥਰੂ ਗੈਸ ਤੋਂ ਬਾਅਦ ਹੁਣ ਕਿਸਾਨਾਂ ਲਈ ਨਵਾਂ 'ਹਥਿਆਰ' ਲਿਆਈ ਪੁਲਸ! ਬਾਰਡਰ 'ਤੇ ਪਹੁੰਚਿਆ ਸਾਊਂਡ ਕੈਨਨ

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਧੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News