'ਕੈਨੇਡਾ ਦੇ ਤਾਂ ਮੰਤਰੀ ਵੀ ਖ਼ਾਲਿਸਤਾਨੀ ਲਹਿਰ ਨਾਲ ਜੁੜੇ', ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਖ਼ੁਲਾਸਾ

Tuesday, Nov 05, 2024 - 01:29 PM (IST)

'ਕੈਨੇਡਾ ਦੇ ਤਾਂ ਮੰਤਰੀ ਵੀ ਖ਼ਾਲਿਸਤਾਨੀ ਲਹਿਰ ਨਾਲ ਜੁੜੇ', ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਖ਼ੁਲਾਸਾ

ਪਟਿਆਲਾ (ਰਾਜੇਸ਼ ਪੰਜੌਲਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦਿਆਂ ਜਸਟਿਨ ਟਰੂਡੋ ਨੂੰ 20 ਤੋਂ ਵੱਧ ਵੱਖਵਾਦੀ ਲਹਿਰ ਨਾਲ ਜੁੜੇ ਲੋਕਾਂ ਦੀ ਸੂਚੀ ਦਿੱਤੀ ਸੀ, ਜਿਸ ’ਚ ਕੈਨੇਡਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਸਨ। ਟਰੂਡੋ ਨੇ ਵਾਅਦਾ ਕੀਤਾ ਸੀ ਕਿ ਉਹ ਇਸ ਨੂੰ ਗੰਭੀਰਤਾ ਨਾਲ ਲੈਣਗੇ। ਬਾਅਦ ’ਚ ਟਰੂਡੋ ਨੇ ਵੋਟ ਬੈਂਕ ਦੇ ਚੱਕਰ ’ਚ ਇਸ ਵੱਲ ਧਿਆਨ ਨਹੀਂ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ

ਕੈਪਟਨ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬੇਤੁਕੇ ਬਿਆਨਾਂ ਨੇ ਕੈਨੇਡਾ ਨਾਲ ਭਾਰਤ ਦੇ ਦਹਾਕਿਆਂ ਪੁਰਾਣੇ ਸਬੰਧਾਂ ਨੂੰ ਖਤਰੇ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਰੂਡੋ ਨੇ ਕੈਨੇਡਾ ਸੰਸਦ ’ਚ ਕੱਟੜਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਸਬੰਧੀ ਸਬੂਤ ਹੋਣ ਦੀ ਗੱਲ ਕਹੀ ਸੀ ਪਰ ਬਾਅਦ ’ਚ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸੰਸਦ ’ਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਸੱਚ ਮੰਨਿਆ ਜਾਂਦਾ ਹੈ ਪਰ ਲੱਗਦਾ ਹੈ ਕਿ ਟਰੂਡੋ ਲਈ ਸੰਸਦੀ ਪ੍ਰੰਪਰਾਵਾਂ ਨਾਲੋਂ ਚੋਣ ਮਜਬੂਰੀਆਂ ਜ਼ਿਆਦਾ ਅਹਿਮ ਹਨ।

ਕੈਪਟਨ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਟਰੂਡੋ ਨੇ ਆਪਣੇ ਰੱਖਿਆ ਮੰਤਰੀ ਨੂੰ ਪੰਜਾਬ ਭੇਜਿਆ ਸੀ ਪਰ ਉਨ੍ਹਾਂ ਨੇ ਉਸ ਮੰਤਰੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਕਾਰਨ ਉਸ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਹ ਮੰਤਰੀ ਖ਼ਾਲਿਸਤਾਨੀ ਲਹਿਰ ਨਾਲ ਜੁੜਿਆ ਹੋਇਆ ਸੀ। ਉਸ ਤੋਂ ਕੁਝ ਮਹੀਨਿਆਂ ਬਾਅਦ ਟਰੂਡੋ ਨੇ ਪੰਜਾਬ ਦਾ ਨਿਰੀਖਣ ਕੀਤਾ। ਟਰੂਡੋ ਨੇ ਮੈਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਉਸ ਸਮੇਂ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਸੀ ਕਿ ਜੇਕਰ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਨਹੀਂ ਮਿਲਦੇ ਤਾਂ ਉਹ ਸੂਬੇ ਦਾ ਨਿਰੀਖਣ ਨਹੀਂ ਕਰ ਸਕਦੇ, ਜਿਸ ਤੋਂ ਬਾਅਦ ਜਸਟਿਨ ਟਰੂਡੋ ਨਾਲ ਉਨ੍ਹਾਂ ਅੰਮ੍ਰਿਤਸਰ ’ਚ ਮੁਲਾਕਾਤ ਕੀਤੀ। ਉਸ ਸਮੇਂ ਉਨ੍ਹਾਂ ਦਾ ਰੱਖਿਆ ਮੰਤਰੀ ਸੱਜਣ ਸਿੰਘ ਵੀ ਨਾਲ ਸੀ। ਟਰੂਡੋ ਜਾਣਬੁਝ ਕੇ ਸੱਜਣ ਸਿੰਘ ਨੂੰ ਨਾਲ ਲੈ ਕੇ ਆਇਆ ਸੀ। ਇਸ ਦੌਰਾਨ ਉਨ੍ਹਾਂ ਟਰੂਡੋ ਨੂੰ ਕੈਨੇਡਾ ਨਾਲ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਉਦੋਂ ਮੈਂ ਟਰੂਡੋ ਨੂੰ ਸਪੱਸ਼ਟ ਸ਼ਬਦਾਂ ’ਚ ਕਿਹਾ ਸੀ ਕਿ ਕੈਨੇਡਾ ਕੱਟੜਵਾਦੀ ਖ਼ਾਲਿਸਤਾਨੀਆਂ ਦੀ ਪਨਾਹਗਾਹ ਬਣ ਗਿਆ ਹੈ, ਜਿਸ ਨੂੰ ਪੰਜਾਬੀ ਪਸੰਦ ਨਹੀਂ ਕਰਦੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ ਬੰਬ ਹਮਲਿਆਂ ਦੇ ਮਾਮਲੇ 'ਚ ਵੱਡਾ ਖ਼ੁਲਾਸਾ, DGP ਨੇ ਦਿੱਤੀ ਜਾਣਕਾਰੀ

 

ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਟਰੂਡੋ ਨੂੰ 20 ਤੋਂ ਵੱਧ ਵੱਖਵਾਦੀ ਲਹਿਰ ਨਾਲ ਜੁੜੇ ਲੋਕਾਂ ਦੀ ਸੂਚੀ ਦਿੱਤੀ ਸੀ, ਜਿਸ ’ਚ ਕੈਨੇਡਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਸਨ। ਟਰੂਡੋ ਨੇ ਵਾਅਦਾ ਕੀਤਾ ਸੀ ਕਿ ਉਹ ਇਸ ਨੂੰ ਗੰਭੀਰਤਾ ਨਾਲ ਲੈਣਗੇ। ਬਾਅਦ ’ਚ ਟਰੂਡੋ ਨੇ ਵੋਟ ਬੈਂਕ ਦੇ ਚੱਕਰ ’ਚ ਇਸ ਵੱਲ ਧਿਆਨ ਨਹੀਂ ਦਿੱਤਾ। ਅੱਜ ਕੈਨੇਡਾ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਟਰੂਡੋ ਵੱਲੋਂ ਲਗਾਤਾਰ ਭਾਰਤ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਭਾਰਤ ਦੀਆਂ ਸੁਰੱਖਿਆ ਏਜੰਸੀਆਂ ’ਤੇ ਝੂਠੇ ਇਲਜ਼ਾਮ ਲਾਏ ਜਾ ਰਹੇ ਹਨ, ਜਿਸ ਕਾਰਨ ਭਾਰਤ ਅਤੇ ਕੈਨੇਡਾ ਦੇ ਡਿਪਲੋਮੈਟਿਕ ਸਬੰਧ ਟੁੱਟ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News