ਕੈਪਟਨ ਵਲੋਂ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼, ਗੈਂਗਸਟਰਾਂ ਤੇ ਮਾਫੀਆ ਨੂੰ ਦਿੱਤੀ ਵੱਡੀ ਚਿਤਾਵਨੀ

03/16/2020 6:48:27 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਆਪਣੀਆਂ ਪ੍ਰਾਪਤੀਆਂ ਜਨਤਾ ਦੇ ਅੱਗੇ ਰੱਖੀਆਂ ਗਈਆਂ। ਇਸ ਦੇ ਲਈ ਪੰਜਾਬ ਭਵਨ ਵਿਖੇ ਕੈਪਟਨ ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਦੇ 3 ਸਾਲ ਪੂਰੇ ਹੋਣ ਮੌਕੇ ਵੱਡੇ ਪੱਧਰ 'ਤੇ ਪ੍ਰੋਗਰਾਮ ਕਰਨਾ ਸੀ ਪਰ ਕੋਰੋਨਾ ਵਾਇਰਸ ਦੇ ਚੱਲਦਿਆਂ ਉਨ੍ਹਾਂ ਨੂੰ ਇਹ ਰੱਦ ਕਰਨਾ ਪਿਆ ਹੈ, ਇਸ ਲਈ ਇਹ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ, ਇਸੇ ਲਈ ਇਸ ਪ੍ਰੋਗਰਾਮ ਨੂੰ ਰੱਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਮਹਾਂਮਾਰੀ, 31 ਮਾਰਚ ਤੱਕ ਸਕੂਲ ਬੰਦ ਰੱਖਣ ਦੇ ਹੁਕਮ

PunjabKesari
'ਮੈਂ ਪੁਰਾਣਾ ਫੌਜੀ, ਕਿਸੇ ਨੂੰ ਨਹੀਂ ਛੱਡਾਂਗਾ'
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ ਗੈਂਗਸਟਰਾਂ ਅਤੇ ਰੇਤ, ਡਰੱਗ, ਟਰਾਂਸਪੋਰਟ ਮਾਫੀਆ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਇਕ ਪੁਰਾਣੇ ਫੌਜੀ ਹਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਉਹ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਦਾ ਮਾਫੀਆ ਨਹੀਂ ਚੱਲਣ ਦੇਣਗੇ। ਕੈਪਟਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੇ-ਵੱਡੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਭਾਰੀ ਮਾਤਰਾ 'ਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਟਾਰਗੇਟ ਕਿਲਿੰਗ ਦੇ ਮਾਮਲਿਆਂ ਨੂੰ ਸੁਲਝਾਇਆ ਹੈ। ਕੈਪਟਨ ਨੇ ਕਿਹਾ ਕਿ ਜੇਕਰ ਕੋਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਹ ਖੁਦ ਉਸ ਨਾਲ ਨਜਿੱਠ ਲੈਣਗੇ।

ਇਹ ਵੀ ਪੜ੍ਹੋ : ਕੈਪਟਨ ਵਲੋਂ ਸੂਬਾ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਅਹਿਮ ਐਲਾਨਾਂ ਦੀ ਸੰਭਾਵਨਾ
ਅਸਥਾਈ ਤੌਰ 'ਤੇ ਬੰਦ ਕੀਤਾ 'ਕਰਤਾਰਪੁਰ ਲਾਂਘਾ'
ਕੈਪਟਨ ਨੇ ਦੱਸਿਆ ਕਿ ਇਸ ਸਮੇਂ ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਕਰਕੇ ਹਾਹਾਕਾਰ ਮਚੀ ਹੋਈ ਹੈ ਅਤੇ ਇਸ ਨੂੰ ਮੁੱਖ ਰੱਖਦਿਆਂ ਹੀ ਕਰਤਾਰਪੁਰ ਲਾਂਘੇ ਨੂੰ ਅਸਥਾਈ ਤੌਰ 'ਤੇ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਤ ਸੁਧਰਨ 'ਤੇ ਇਸ ਲਾਂਘੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ ਅਤੇ ਇਹ ਲਾਂਘਾ ਕਦੇ ਬੰਦ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ 'ਤੇ ਬੰਦ

ਕੈਪਟਨ ਨੇ ਕਿਹਾ ਕਿ ਲੋਕਾਂ ਦੀ ਸਿਹਤ ਦਾ ਖਿਆਲ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ, ਇਸ ਦੇ ਚੱਲਦਿਆਂ ਹੀ ਇਹ ਲਾਂਘਾ ਥੋੜ੍ਹੇ ਸਮੇਂ ਲਈ ਬੰਦ ਕੀਤਾ ਗਿਆ ਹੈ ਅਤੇ ਜਿਵੇਂ ਹੀ ਹਾਲਾਤ 'ਚ ਸੁਧਾਰ ਆਉਂਦਾ ਹੈ ਤਾਂ ਲਾਂਘਾ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।

PunjabKesari
ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਦੀ ਗ੍ਰਿਫਤਾਰੀ
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਸਖਤ ਕਦਮ ਚੁੱਕੇ ਗਏ ਹਨ। ਕੈਪਟਨ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਦੀ ਜਾਂਚ ਵੀ ਛੇਤੀ ਹੀ ਨਿਪਟਾ ਲਈ ਜਾਵੇਗੀ ਅਤੇ ਕਿਸੇ ਵੀ ਹਾਲਤ 'ਚ ਪੰਜਾਬ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਕੈਪਟਨ ਸਰਕਾਰ ਦੇ 3 ਸਾਲ, ਨਸ਼ੇ ਦੇ ਸੌਦਾਗਰਾਂ ਖਿਲਾਫ ਪੁਲਸ ਦੀਆਂ ਵੱਡੀਆਂ ਕਾਰਵਾਈਆਂ
ਹਰ ਪਿੰਡ 'ਚ ਲੱਗੀ ਇਕ ਪੁਲਸ ਅਫਸਰ ਦੀ ਡਿਊਟੀ
ਕੈਪਟਨ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਹਰ ਪਿੰਡ 'ਚ ਇਕ ਪੁਲਸ ਅਫਸਰ ਦੀ ਡਿਊਟੀ ਲਾਈ ਗਈ ਹੈ, ਜੋ ਕਿ ਉਸ ਦਾ ਪਿੰਡ ਦੇ ਇੰਚਾਰਜ ਵਲੋਂ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਇਸ ਉਪਰਾਲੇ ਨੂੰ ਵਧੀਆ ਤਰੀਕੇ ਨਾਲ ਦੇਖ ਰਹੇ ਹਨ ਅਤੇ ਇਸ ਦੇ ਨਾਲ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਉਨ੍ਹਾਂ ਤੱਕ ਪਹੁੰਚ ਰਹੀਆਂ ਹਨ, ਜਿਨ੍ਹਾਂ ਨੂੰ ਹੱਲ ਕਰਨਾ ਸੌਖਾ ਹੋ ਜਾਂਦਾ ਹੈ।
5 ਲੱਖ 62 ਹਜ਼ਾਰ ਕਿਸਾਨਾਂ ਦਾ ਕਰਜ਼ਾ ਕੀਤਾ ਮੁਆਫ
ਕੈਪਟਨ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਸੂਬੇ ਦੇ 5 ਲੱਖ, 62 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਵੀ ਸਰਕਾਰ ਵਲੋਂ ਰਾਹਤ ਦਿੱਤੀ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਕੁਝ ਦਿਨਾਂ ਤੋਂ ਮੌਸਮ ਖਰਾਬ ਚੱਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਨੁਕਸਾਨ ਪੁੱਜਿਆ ਹੈ ਅਤੇ ਇਸ ਦੇ ਲਈ ਉਨ੍ਹਾਂ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ।

PunjabKesari

ਕੈਪਟਨ ਨੇ ਦੱਸਿਆ ਕਿ ਪੰਜਾਬ ਦੇ ਅਨਾਜ ਨਾਲ ਨੱਕੋ-ਨੱਕ ਭਰੇ ਗੋਦਾਮਾਂ ਨੂੰ ਖਾਲੀ ਕਰਾਉਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ 12 ਲੱਖ ਟਨ ਚੌਲ ਉੱਤਰ ਪ੍ਰਦੇਸ਼ ਨੂੰ ਭੇਜੇ ਜਾਣ ਦੀ ਇਜਾਜ਼ਤ ਮਿਲ ਗਈ ਸੀ ਅਤੇ ਹੁਣ ਨਵੇਂ ਅਨਾਜ ਲਈ ਪੰਜਾਬ ਦੇ ਗੋਦਾਮ ਖਾਲੀ ਹੋ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅਨਾਜ ਨਾਲ ਨੱਕੋ-ਨੱਕ ਭਰੇ 'ਗੋਦਾਮ' ਹੋਣਗੇ ਖਾਲੀ, ਮਿਲੀ ਮਨਜ਼ੂਰੀ
'ਸਿਹਤ ਬੀਮਾ ਯੋਜਨਾ' ਤਹਿਤ 46 ਲੱਖ ਪਰਿਵਾਰਾਂ ਨੂੰ ਲਾਭ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ 'ਸਿਹਤ ਬੀਮਾ ਯੋਜਨਾ' ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸੀ ਅਤੇ ਪੰਜਾਬ 'ਚ ਇਸ ਸਕੀਮ ਤਹਿਤ 46 ਲੱਖ ਪਰਿਵਾਰਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ ਕਿ ਜੋ ਕਿ 5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਕਰਵਾ ਸਕਦੇ ਹਨ। ਕੈਪਟਨ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਵੱਡੀ ਗਿਣਤੀ 'ਚ ਲੋਕਾਂ ਵਲੋਂ ਲਿਆ ਜਾ ਰਿਹਾ ਹੈ।
ਨਸ਼ਿਆਂ ਖਿਲਾਫ ਵੱਡੀ ਕਾਰਵਾਈ
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਸੂਬਾ ਸਰਕਾਰ ਵਲੋਂ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਪੁਲਸ 'ਚ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦਾ ਵੀ ਗਠਨ ਕੀਤਾ ਗਿਆ ਹੈ ਅਤੇ 3 ਸਾਲਾਂ ਦੇ ਵਕਫੇ ਦੌਰਾਨ ਪੰਜਾਬ ਪੁਲਸ ਨੇ ਐੱਨ. ਡੀ. ਪੀ. ਸੀ. ਐਕਟ ਤਹਿਤ 34,372 ਕੇਸ ਦਰਜ ਕੀਤੇ ਹਨ। ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਵੱਡੀਆਂ ਮੱਛੀਆਂ 'ਤੇ ਹੋਰ ਸ਼ਿਕੰਜਾ ਕੱਸਦਿਆਂ ਐੱਸ. ਟੀ. ਐੱਫ. ਨੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਬਕਾ ਮੈਂਬਰ ਅਤੇ ਅਕਾਲੀ ਆਗੂ ਅਨਵਰ ਮਸੀਹ ਦੇ ਸੁਲਤਾਨਵਿੰਡ ਪਿੰਡ ਵਿਚਲੇ ਘਰ ਤੋਂ 197 ਕਿਲੋਗ੍ਰਾਮ ਹੈਰੋਇਨ ਸਮੇਤ ਹੋਰ ਨਸ਼ੀਲੇ ਪਦਾਰਥ ਤੇ ਰਸਾਇਣਾਂ ਦੀ ਬਰਾਮਦਗੀ ਕੀਤੀ ਹੈ।


 


Babita

Content Editor

Related News