ਕੈਨੇਡੀਅਨ PM ਜਸਟਿਨ ਟਰੂਡੋ ਦੇ ਦੋਸ਼ਾਂ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਕਹੀਆਂ ਇਹ ਗੱਲਾਂ

Tuesday, Sep 19, 2023 - 11:12 PM (IST)

ਕੈਨੇਡੀਅਨ PM ਜਸਟਿਨ ਟਰੂਡੋ ਦੇ ਦੋਸ਼ਾਂ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਕਹੀਆਂ ਇਹ ਗੱਲਾਂ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਜੂਨ ਵਿਚ ਸਰੀ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦਾ ਹੱਥ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸਭ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਅੱਜ ਸਾਰੇ ਦੇਸ਼ ਦੀ ਸਿਆਸਤ ਬਦਲ ਕੇ ਰੱਖ ਦੇਵੇਗੀ ਮੋਦੀ ਸਰਕਾਰ! ਸੰਸਦ 'ਚ ਲਿਆਉਣ ਜਾ ਰਹੀ ਇਹ ਖ਼ਾਸ ਬਿੱਲ

ਉਨ੍ਹਾਂ ਕਿਹਾ, ਇਹ ਇਕ ਅਟੱਲ ਤੱਥ ਹੈ ਕਿ ਕੈਨੇਡਾ ਵਿਚ ਟਰੂਡੋ ਪ੍ਰਸ਼ਾਸਨ ਨੇ ਉਸ ਦੇਸ਼ ਵਿਚ ਭਾਰਤ ਵਿਰੋਧੀ ਤਾਕਤਾਂ ਨੂੰ ਖੁੱਲ੍ਹਾ ਹੱਥ ਦਿੱਤਾ ਹੋਇਆ ਹੈ। ਉੱਥੇ ਭਾਰਤੀ ਮਿਸ਼ਨਾਂ 'ਤੇ ਹਮਲੇ ਕੀਤੇ ਗਏ ਅਤੇ ਡਿਪਲੋਮੈਟਾਂ ਨੂੰ ਡਰਾਇਆ-ਧਮਕਾਇਆ ਗਿਆ ਪਰ ਕੈਨੇਡੀਅਨ ਸਰਕਾਰ ਵੱਲੋਂ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਟਰੂਡੋ ਅਜਿਹੇ ਦੋਸ਼ ਲਗਾ ਕੇ ਉਸ ਦੇਸ਼ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੁੱਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ। ਕੈਨੇਡੀਅਨ ਸਰਕਾਰ ਵੱਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਵਾਧਾ ਹੀ ਹੋਇਆ ਹੈ।

Image

ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ, ਜੋ ਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁੱਧ ਕੰਮ ਵਿੱਚ ਲੱਗੇ ਹੋਏ ਸੀ। ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਵੀ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News